ਵਿਰੋਧੀ ਪਾਰਟੀਆਂ ਨੇ 2024 ਦੀਆਂ ਚੋਣਾਂ ਲਈ ਭਾਜਪਾ ਵਿਰੋਧੀ ਫਰੰਟ ਬਣਾਉਣ ਦਾ ਦਿੱਤਾ ਸੱਦਾ
Published : Sep 25, 2022, 9:41 pm IST
Updated : Sep 25, 2022, 9:41 pm IST
SHARE ARTICLE
Leaders of opposition parties call for forming an anti-BJP front for 2024 elections
Leaders of opposition parties call for forming an anti-BJP front for 2024 elections

ਪ੍ਰਮੁੱਖ ਵਿਰੋਧੀ ਨੇਤਾਵਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੂੰ ਨਾਲ ਲੈ ਕੇ ਇਕ ਨਵਾਂ ਗਠਜੋੜ ਬਣਾਉਣ ਦਾ ਸੱਦਾ ਦਿੱਤਾ।


ਫਤਿਹਾਬਾਦ: ਹਰਿਆਣਾ ਦੇ ਫਤਿਹਾਬਾਦ ਵਿਚ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ 109ਵੇਂ ਜਨਮ ਦਿਨ ਮੌਕੇ ਕਈ ਵਿਰੋਧੀ ਪਾਰਟੀਆਂ ਦੇ ਆਗੂ ਇਕੱਠੇ ਹੋਏ ਹਨ। ਇਨੈਲੋ ਦੀ ਰੈਲੀ ਵਿਚ ਐਨਸੀਪੀ ਮੁਖੀ ਸ਼ਰਦ ਪਵਾਰ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸ਼ਿਵ ਸੈਨਾ ਆਗੂ ਅਰਵਿੰਦ ਸਾਵੰਤ, ਸੀਪੀਆਈਐਮ ਆਗੂ ਸੀਤਾਰਾਮ ਯੇਚੁਰੀ ਸਮੇਤ ਕਈ ਪਾਰਟੀਆਂ ਦੇ ਆਗੂ ਮੌਜੂਦ ਸਨ। ਪ੍ਰਮੁੱਖ ਵਿਰੋਧੀ ਨੇਤਾਵਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੂੰ ਨਾਲ ਲੈ ਕੇ ਇਕ ਨਵਾਂ ਗਠਜੋੜ ਬਣਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਨਿਤਿਸ਼ ਕੁਮਾਰ ਨੇ ਕਿਹਾ, “ਜੇਕਰ ਕਾਂਗਰਸ ਦੇ ਸਾਡੇ ਦੋਸਤਾਂ ਸਮੇਤ ਸਾਰੀਆਂ ਗੈਰ-ਭਾਜਪਾ ਪਾਰਟੀਆਂ ਇੱਕਜੁੱਟ ਹਨ, ਤਾਂ ਦੇਸ਼ ਨੂੰ ਤਬਾਹ ਕਰਨ ਵਾਲਿਆਂ ਤੋਂ ਛੁਟਕਾਰਾ ਮਿਲ ਸਕਦਾ ਹੈ।'' ਉਹਨਾਂ ਕਿਹਾ, ''ਤੀਜੇ ਮੋਰਚੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਕ ਫਰੰਟ ਹੋਣਾ ਚਾਹੀਦਾ ਹੈ ਜਿਸ ਵਿਚ ਕਾਂਗਰਸ ਵੀ ਸ਼ਾਮਲ ਹੋਣੀ ਚਾਹੀਦੀ ਹੈ। ਤਾਂ ਹੀ ਅਸੀਂ 2024 ਵਿਚ ਭਾਜਪਾ ਨੂੰ ਹਰਾਉਣ ਦੇ ਯੋਗ ਹੋਵਾਂਗੇ”।

ਇਨੈਲੋ ਦੇ ਪ੍ਰਧਾਨ ਓਮਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਦਾ ਇਕਜੁੱਟ ਮੋਰਚਾ ਬਣਾਉਣ ਲਈ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਕਰਨਗੇ। ਵਿਰੋਧੀ ਧਿਰ ਦੇ ਨੇਤਾਵਾਂ ਨੇ ਭਾਜਪਾ 'ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਇਹ ਸਿਆਸੀ ਲਾਭ ਲਈ "ਹਿੰਦੂ-ਮੁਸਲਿਮ ਤਣਾਅ" ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਝੂਠੇ ਦਾਅਵੇ ਅਤੇ ਵਾਅਦੇ ਕਰ ਰਹੀ ਹੈ।

ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ ਜ਼ਿਕਰ ਕਰਦੇ ਹੋਏ ਸ਼ਰਦ ਪਵਾਰ ਨੇ ਕਿਹਾ ਕਿ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਖੁਦਕੁਸ਼ੀ ਕੋਈ ਹੱਲ ਨਹੀਂ ਹੈ ਪਰ ਅਸਲ ਹੱਲ ਬਦਲਾਅ ਲਿਆਉਣਾ ਹੈ। ਉਹਨਾਂ ਕਿਹਾ ਕਿ 2024 ਵਿਚ ਕੇਂਦਰ ਵਿਚ ਸੱਤਾ ਤਬਦੀਲੀ ਲਈ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ। ਇਨੈਲੋ ਦੀ ਰੈਲੀ ਤੋਂ ਕਾਂਗਰਸ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੂਰ ਰਹੇ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਇਸ ਤੋਂ ਦੂਰੀ ਬਣਾਈ।

ਤੇਜਸਵੀ ਯਾਦਵ ਨੇ ਕਿਹਾ ਕਿ ਜਨਤਾ ਦਲ, ਸ਼੍ਰੋਮਣੀ ਅਕਾਲੀ ਦਲ ਅਤੇ ਸ਼ਿਵ ਸੈਨਾ ਨੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਨੂੰ ਛੱਡ ਦਿੱਤਾ ਹੈ। ਉਹਨਾਂ ਦੋਸ਼ ਲਾਇਆ ਕਿ ਭਾਜਪਾ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਅਸਲ ਮੁੱਦਿਆਂ 'ਤੇ ਚਰਚਾ ਨਹੀਂ ਕਰਨਾ ਚਾਹੁੰਦੀ, ਸਗੋਂ 'ਮੁਸਲਿਮ, ਪਾਕਿਸਤਾਨ, ਮੰਦਰ ਅਤੇ ਮਸਜਿਦ' ਵਰਗੇ ਵਿਸ਼ਿਆਂ 'ਤੇ ਗੱਲ ਕਰਨਾ ਚਾਹੁੰਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ, ਸ਼ਿਵ ਸੈਨਾ ਅਤੇ ਜਨਤਾ ਦਲ (ਯੂਨਾਈਟਿਡ) “ਅਸਲੀ ਐਨਡੀਏ” ਹਨ ਕਿਉਂਕਿ ਉਹਨਾਂ ਨੇ ਹੀ ਗਠਜੋੜ ਬਣਾਇਆ ਸੀ। ਉਹਨਾਂ ਕਿਹਾ, “ਅਸਲ ਐਨਡੀਏ ਇੱਥੇ ਬੈਠਾ ਹੈ, ਇਸ ਦੀ ਸਥਾਪਨਾ ਸ਼ਿਵ ਸੈਨਾ, ਅਕਾਲੀ ਦਲ ਅਤੇ ਜਨਤਾ ਦਲ (ਯੂ) ਨੇ ਕੀਤੀ ਸੀ। ਅਸੀਂ ਭਾਜਪਾ ਦੇ ਨਾਲ ਉਦੋਂ ਖੜ੍ਹੇ ਸੀ ਜਦੋਂ ਇਹ ਛੋਟੀ ਪਾਰਟੀ ਸੀ। ਪਰ ਹੁਣ ਕਿਸਾਨਾਂ ਅਤੇ ਮਜ਼ਦੂਰਾਂ ਦਾ ਗਠਜੋੜ ਬਣਾਉਣ ਦਾ ਸਮਾਂ ਆ ਗਿਆ ਹੈ।

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement