
Punjab News: ਕਿਹਾ- ਜ਼ਿੰਮੇਵਾਰੀ ਨੂੰ ਸੇਵਾ ਵਾਂਗ ਨਿਭਾਵਾਂਗਾ।
Minister Hardeep Singh Mundian paid obeisance at Sri Harimandar Sahib: ਪੰਜਾਬ ਸਰਕਾਰ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੇਵਾ ਦੇ ਰੂਪ 'ਚ ਦਿੱਤੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ।
ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਦੀਪ ਸਿੰਘ ਮੁੰਡੀਆਂ ਨੇ ਇਸ ਦੌਰਾਨ ਦੱਸਿਆ ਕਿ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਅੱਜ ਹੀ ਦਫਤਰ ਦਾ ਚਾਰਜ ਸੰਭਾਲਣਾ ਹੈ, ਉਸ ਤੋਂ ਪਹਿਲਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰਾ ਉਤਰਨਗੇ। ਉਹ ਆਪਣੀ ਜਿੰਮੇਵਾਰੀ ਨੂੰ ਸੇਵਾ ਦੇ ਰੂਪ ਵਿਚ ਨਿਭਾਉਣਗੇ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣਾ ਹੈ ਜਿਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਬਣਾਈ ਹੈ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਦੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੋ ਦਿਨ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੂੰ ਮਾਲੀਆ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਦੀ ਜ਼ਿੰਮੇਵਾਰੀ ਮਿਲੀ ਹੈ।