Manohar Lal Khattar: ਸ਼ੰਭੂ ਬਾਰਡਰ ’ਤੇ ਬੈਠੇ ਲੋਕ ਅਸਲੀ ਕਿਸਾਨ ਨਹੀਂ ਹਨ- ਮਨੋਹਰ ਲਾਲ ਖੱਟਰ
Published : Sep 25, 2024, 9:57 am IST
Updated : Sep 25, 2024, 9:57 am IST
SHARE ARTICLE
People sitting on Shambhu border are not real farmers - Manohar Lal Khattar
People sitting on Shambhu border are not real farmers - Manohar Lal Khattar

Manohar Lal Khattar: ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ

 

Manohar Lal Khattar: ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਿਸਾਨਾਂ ਦੇ ਨਾਂ 'ਤੇ ਮਖੌਟਾ ਹੈ, ਕਿਉਂਕਿ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਖੇਤੀ ਕਿਵੇਂ ਹੁੰਦੀ ਹੈ ਅਤੇ ਕਿਵੇਂ ਵਧੀਆ ਖੇਤੀ ਕਰ ਕੇ ਆਮਦਨੀ ਵਿੱਚ ਵਾਧਾ ਕੀਤਾ ਜਾਂ ਸਕਦਾ ਹੈ। 

ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਾਪਸ ਲੈ ਲਿਆ, ਇਹ ਪੀਐਮ ਮੋਦੀ ਦੀ ਮਹਾਨਤਾ ਹੈ। ਪੀਐਮ ਨੇ ਸੋਚਿਆ ਕਿ ਇੰਨਾ ਵਿਰੋਧ ਹੈ ਇਸ ਲਈ ਉਨ੍ਹਾਂ ਨੇ ਕਾਨੂੰਨ ਵਾਪਸ ਲੈ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਤਾਂ ਕੋਈ ਮੁੱਦਾ ਨਹੀਂ ਬਚਿਆ।

ਪਰ ਇੱਕ ਧੜਾ ਅਜਿਹਾ ਹੈ ਜੋ ਸਰਕਾਰ ਵਿਰੁੱਧ ਅੰਦੋਲਨ ਛੇੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ 'ਚ ਕਿਸਾਨਾਂ ਲਈ ਕਈ ਕੰਮ ਕੀਤੇ, ਜਿਸ ਕਾਰਨ ਹਰਿਆਣਾ ਦੇ ਕਿਸਾਨ ਵਿਰੋਧ ਨਹੀਂ ਕਰਦੇ।

ਖੱਟਰ ਨੇ ਕਿਹਾ ਕਿ 15 ਅਗਸਤ ਨੂੰ ਲਾਲ ਕਿਲੇ 'ਤੇ ਝੰਡਾ ਲਹਿਰਾਇਆ ਜਾਂਦਾ ਹੈ, ਉਸ 'ਤੇ ਚੜ੍ਹ ਕੇ ਲੋਕਤੰਤਰ ਦੀ ਪ੍ਰਣਾਲੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਅਸੀਂ ਇੱਕ ਸਾਲ ਤਕ ਦੁੱਖ ਝੱਲੇ। ਦੇਸ਼ ਵੱਡਾ ਹੈ ਅਤੇ ਸਾਰਿਆਂ ਨੂੰ ਇਸ ਦੀ ਚਿੰਤਾ ਕਰਨੀ ਚਾਹੀਦੀ ਹੈ। ਸ਼ਾਸਨ ਕੋਈ ਵੱਡੀ ਗੱਲ ਨਹੀਂ ਹੈ।

ਇਸ ਵਾਰ ਭਾਜਪਾ ਬਨਾਮ ਭਾਜਪਾ ਦੇਖਣ ਨੂੰ ਮਿਲ ਰਹੀ ਹੈ, ਇਸ 'ਤੇ ਖੱਟਰ ਨੇ ਕਿਹਾ ਕਿ ਲੋਕਤੰਤਰ 'ਚ ਅਜਿਹਾ ਸਿਸਟਮ ਦੇਖਣ ਨੂੰ ਮਿਲਦਾ ਹੈ ਕਿ ਕਈ ਲੋਕ ਇਕ ਸੀਟ 'ਤੇ ਚੋਣ ਲੜਨਾ ਚਾਹੁੰਦੇ ਹਨ, ਪਰ ਪਾਰਟੀ ਕੋਲ ਸਿਸਟਮ ਹੈ। ਇਸ ਆਧਾਰ 'ਤੇ ਇਕ ਵਿਅਕਤੀ ਨੂੰ ਟਿਕਟ ਮਿਲ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਅਸੀਂ ਬਾਕੀ ਲੋਕਾਂ ਨੂੰ ਮਨਾ ਲੈਂਦੇ ਹਾਂ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement