Jammu Kashmir Second Phase Election Voting : ਦੂਜੇ ਪੜਾਅ ’ਚ 56.05 ਫੀਸਦੀ ਵੋਟਿੰਗ , ਸ੍ਰੀਨਗਰ ਸਭ ਤੋਂ ਪਿੱਛੇ ਰਿਹਾ
Published : Sep 25, 2024, 8:38 pm IST
Updated : Sep 25, 2024, 8:38 pm IST
SHARE ARTICLE
Jammu Kashmir Election 2024
Jammu Kashmir Election 2024

ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿਤੀ

Jammu Kashmir Second Phase Election Voting : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ’ਚ 56.05 ਫ਼ੀ ਸਦੀ ਵੋਟਿੰਗ ਹੋਈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿਤੀ। ਪੋਲਿੰਗ ਸਟੇਸ਼ਨਾਂ ’ਤੇ ਸਖਤ ਸੁਰੱਖਿਆ ਦਰਮਿਆਨ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ।

ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਜੰਮੂ ਖੇਤਰ ’ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਸੀਟ ’ਤੇ ਸੱਭ ਤੋਂ ਵੱਧ 75.29 ਫੀ ਸਦੀ, ਪੁੰਛ-ਹਵੇਲੀ ’ਚ 72.71 ਫੀ ਸਦੀ, ਗੁਲਾਬਗੜ੍ਹ (ਰਾਖਵੀਂ) ’ਚ 72.19 ਫੀਸਦੀ ਅਤੇ ਸੁਰਨਕੋਟ ’ਚ 72.18 ਫੀ ਸਦੀ ਵੋਟਿੰਗ ਹੋਈ। ਕਸ਼ਮੀਰ ਘਾਟੀ ਦੇ 15 ਵਿਧਾਨ ਸਭਾ ਹਲਕਿਆਂ ’ਚੋਂ ਖਾਨਸਾਹਿਬ ਸੀਟ ’ਤੇ 67.70 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ। 

ਇਸ ਤੋਂ ਬਾਅਦ ਕੰਗਨ (ਰਾਖਵਾਂ) 67.60 ਫੀ ਸਦੀ ਅਤੇ ਚਰਾਰ-ਏ-ਸ਼ਰੀਫ 66 ਫੀ ਸਦੀ ਨਾਲ ਦੂਜੇ ਨੰਬਰ ’ਤੇ ਹੈ। ਹੱਬਾਕਦਲ ਹਲਕੇ ’ਚ ਸ਼ਾਮ 5 ਵਜੇ ਤਕ ਸੱਭ ਤੋਂ ਘੱਟ 15.80 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ। ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ’ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ ’ਚ 24 ਸੀਟਾਂ ਲਈ 18 ਸਤੰਬਰ ਨੂੰ ਵੋਟਿੰਗ ਹੋਈ ਸੀ, ਜਦਕਿ ਦੂਜੇ ਪੜਾਅ ’ਚ ਬੁਧਵਾਰ ਨੂੰ 26 ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਤੀਜੇ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

 ਜੰਮੂ-ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਪੀਕੇ ਪੋਲ ਨੇ ਇਥੇ ਇਕ ਪ੍ਰੈਸ ਕਾਨਫਰੰਸ ’ਚ ਕਿਹਾ ਕਿ ਫ਼ੀ ਸਦੀ ਵਧਣ ਦਾ ਅਨੁਮਾਨ ਹੈ ਕਿਉਂਕਿ ਹਜ਼ਰਤਬਲ ਅਤੇ ਰਿਆਸੀ ਵਰਗੀਆਂ ਕੁੱਝ  ਥਾਵਾਂ ’ਤੇ  ਵੋਟਿੰਗ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕੁਲ  ਮਿਲਾ ਕੇ ਵੋਟਿੰਗ ਸ਼ਾਂਤੀਪੂਰਨ ਰਹੀ। ਬਹਿਸ ਵਰਗੀਆਂ ਕੁੱਝ  ਛੋਟੀਆਂ-ਮੋਟੀਆਂ ਘਟਨਾਵਾਂ ਹੋਈਆਂ ਪਰ ਕਿਤੇ ਵੀ ਮੁੜ ਵੋਟਿੰਗ ਦੀ ਜ਼ਰੂਰਤ ਨਹੀਂ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement