
ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਸੜਕ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਣ ਲਈ ਇਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ।
ਨਵੀਂ ਦਿੱਲੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਨਵੰਬਰ 'ਚ ਸ਼ੁਰੂ ਹੋਣੇ ਹਨ। ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਦੇਸ਼ 'ਚ ਹੀ ਨਹੀਂ, ਸਗੋਂ ਸਮੁੱਚੇ ਵਿਸ਼ਵ ਦੇ ਕੋਣੇ–ਕੋਣੇ 'ਚ ਚੱਲ ਰਹੀਆਂ ਹਨ। ਇਸੇ ਤਹਿਤ ਕੈਨੇਡਾ ਦੇ ਸੂਬੇ ਉਂਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਆਪਣੀ ਸੜਕ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਣ ਲਈ ਇਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ।
Canada
ਬਰੈਂਪਟਨ 'ਚ ਗੁਰੂ ਸਾਹਿਬ ਦੇ ਨਾਂ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਅਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂ ਦਿੱਤਾ ਜਾਣਾ ਹੈ। ਦਸਤਾਵੇਜ਼ਾਂ 'ਚ ਇਸ ਸੜਕ ਦਾ ਨਾਂ ‘ਗੁਰੂ ਨਾਨਕ ਸਟ੍ਰੀਟ’ ਜਾਂ ‘ਗੁਰੂ ਨਾਨਕ ਰੋਡ’ ਰਹੇਗਾ।
Canada one road name will be on Guru Nanak Dev Ji
ਜ਼ਿਕਰਯੋਗ ਹੈ ਕਿ ਵਿਦੇਸ਼ੀ ਸ਼ਰਧਾਲੂਆਂ ਦੀ ਸਹੂਲਤ ਲਈ ਏਅਰ ਇੰਡੀਆ ਨੇ ਅੰਮ੍ਰਿਤਸਰ ਅਤੇ ਲੰਦਨ ਦਰਮਿਆਨ 31 ਅਕਤੂਬਰ ਤੋਂ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਉਡਾਨਾਂ ਹਫ਼ਤੇ 'ਚ ਤਿੰਨ ਵਾਰ ਉਡਾਨ ਭਰਨਗੀਆਂ, ਜਿਸ ਦਾ ਲਾਭ ਬਰਤਾਨੀਆ 'ਚ ਵਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਹੋਵੇਗਾ ਤਾਂ ਜੋ ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਹਿੱਸਾ ਬਣ ਸਕਣ।