
ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਦੀ ਗੋਲੀ ਮਾਰ ਕੇ ਹੱਤਿਆ
ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੂਬੇ ਵਿਚ ਗੋਲੀਆਂ ਦੀ ਗੂੰਜ ਸੁਣਾਈ ਦੇ ਰਹੀ ਹੈ। ਦਰਅਸਲ ਬੀਤੀ ਰਾਤ ਸ਼ਿਵਹਰ ਜ਼ਿਲ੍ਹੇ ਵਿਚ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਰਾਇਣ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
Bihar election candidate shot dead
ਸ੍ਰੀ ਨਰਾਇਣ ਨੂੰ ਚੋਣ ਪ੍ਰਚਾਰ ਦੌਰਾਨ ਗੋਲੀ ਮਾਰੀ ਗਈ। ਇਸ ਦੌਰਾਨ ਉਮੀਦਵਾਰ ਦੇ ਸਮਰਥਕਾਂ ਨੇ ਇਕ ਹਮਲਾਵਰ ਨੂੰ ਫੜ ਲਿਆ ਅਤੇ ਉਸ ਦੀ ਮੌਕੇ ‘ਤੇ ਹੀ ਕੁੱਟਮਾਰ ਕੀਤੀ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ।