
ਦੁਸ਼ਹਿਰੇ ਮੌਕੇ 11 ਵਜੇ ਦੇਸ਼ ਨਾਲ ਅਪਣੇ ਵਿਚਾਰ ਸਾਂਝੇ ਕਰਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11 ਵਜੇ ਅਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਮਾਸਿਕ ਰੇਡੀਓ ਪ੍ਰੋਗਰਾਮ ਦਾ 70 ਵਾਂ ਐਪੀਸੋਡ ਹੋਵੇਗਾ। ਇਹ ਐਪੀਸੋਡ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਨੈਟਵਰਕ 'ਤੇ ਪ੍ਰਸਾਰਿਤ ਕੀਤਾ ਜਾਵੇਗਾ।
Tune in at 11 AM tomorrow. #MannKiBaat pic.twitter.com/XJQhA8KaFs
— Narendra Modi (@narendramodi) October 24, 2020
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਸਤੰਬਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ ਸੀ। ਮਨ ਕੀ ਬਾਤ ਦੇ 70ਵੇਂ ਐਪੀਸੋਡ ਵਿਚ ਪੀਐਮ ਮੋਦੀ ਕੋਰੋਨਾ ਵਾਇਰਸ ਵੈਕਸੀਨ ਜਾਂ ਤਿਉਹਾਰਾਂ ਬਾਰੇ ਅਪਣੇ ਵਿਚਾਰ ਸਾਂਝੇ ਕਰ ਸਕਦੇ ਹਨ।