
ਹੋਰ ਸੂਬਿਆਂ ਵਿਚ 11 ਵਜੇ ਤੋਂ 2 ਵਜੇ ਤੱਕ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਟਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ ਜਦਕਿ ਯੂਪੀ ਵਿਚ ਥਾਣਿਆਂ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ
ਚੰਡੀਗੜ੍ਹ: ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਲਈ ਕਿਸਾਨਾਂ ਵਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਐਲਾਨ ਕੀਤਾ ਹੈ ਕਿ ਕੱਲ੍ਹ ਨੂੰ ਹੋਣ ਵਾਲੇ ਧਰਨਿਆਂ ਦੌਰਾਨ ਯੂਪੀ ਵਿਚ ਸਾਰੇ ਥਾਣਿਆਂ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ।
Gurnam Singh Chaduni
ਹੋਰ ਪੜ੍ਹੋ: ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਕੇਂਦਰ ਸਰਕਾਰ- ਨਵਜੋਤ ਸਿੱਧੂ
ਉਹਨਾਂ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀ ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਗਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਣ ਵਾਲੇ ਪ੍ਰਦਰਸ਼ਨ ਨੂੰ ਪੂਰੇ ਦੇਸ਼ ਵਿਚ ਸਫਲ ਬਣਾਇਆ ਜਾਵੇ।
Lakhimpur Kheri Case
ਹੋਰ ਪੜ੍ਹੋ: ਕੇਂਦਰ ਵੱਲੋਂ BSF ਰਾਹੀਂ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ : ਅਮਨ ਅਰੋੜਾ
ਉਹਨਾਂ ਕਿਹਾ ਕਿ ਲਖੀਮਪੁਰ ਘਟਨਾ ਵਿਚ ਸਭ ਤੋਂ ਅਹਿਮ ਭੂਮਿਕਾ ਕੇਂਦਰੀ ਰਾਜ ਮੰਤਰੀ ਦੀ ਰਹੀ ਹੈ ਅਤੇ ਉਸ ਮੰਤਰੀ ਨੂੰ ਹੁਣ ਤੱਕ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਦੌਰਾਨ ਕੱਲ੍ਹ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਬਾਕੀ ਸੂਬਿਆਂ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਟਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ ਜਦਕਿ ਯੂਪੀ ਵਿਚ ਥਾਣਿਆਂ ਅੱਗੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ।