
ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੌਰਾਨ 5 ਅਧਿਆਪਕ ਗੰਭੀਰ ਜ਼ਖ਼ਮੀ
ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੌਰਾਨ 5 ਅਧਿਆਪਕ ਗੰਭੀਰ ਜ਼ਖ਼ਮੀ
ਪੰਚਕੂਲਾ : ਅੱਜ ਚੰਡੀਗੜ੍ਹ ਦਾਖ਼ਲ ਹੋ ਰਹੇ ਵੋਕੇਸ਼ਨਲ ਅਧਿਆਪਕਾਂ 'ਤੇ ਚੰਡੀਗੜ੍ਹ ਅਤੇ ਹਰਿਆਣਾ ਪੁਲਿਸ ਵਲੋਂ ਡਾਂਗਾਂ ਵਰ੍ਹਾਈਆਂ ਗਈਆਂ। ਦੱਸ ਦਈਏ ਕਿ ਇਥੇ ਅੱਜ ਵੋਕੇਸ਼ਨਲ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆ ਰਹੇ ਸਨ ਪਰ ਉਥੇ ਪਹੁੰਚਣ ਤੋਂ ਪਹਿਲਾਂ ਹੀ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਜਿਸ ਵਿਚ ਪੰਜ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ ਹਨ।
water canon on teachers
ਇਨਾਂ ਹੀ ਨਹੀਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਧ ਰਹੇ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਇਨ੍ਹਾਂ ਵੋਕੇਸ਼ਨਲ ਅਧਿਆਪਕਾਂ ਵਲੋਂ ਤਿੰਨ ਦਿਨ ਦੇ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਪਹਿਲੇ ਦਿਨ ਹੀ ਪੁਲਿਸ ਵਲੋਂ ਇਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਮੁੱਖ ਮੰਤਰੀ ਰਿਹਾਇਸ਼ ਤੱਕ ਪਹੁੰਚਣ ਹੀ ਨਹੀਂ ਦਿਤਾ ਗਿਆ।