ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ: ਓ.ਪੀ. ਸੋਨੀ
Published : Oct 25, 2021, 4:50 pm IST
Updated : Oct 25, 2021, 4:50 pm IST
SHARE ARTICLE
OP Soni
OP Soni

76 ਫ਼ੀਸਦੀ ਆਬਾਦੀ ਨੂੰ ਇੱਕ ਖੁਰਾਕ ਅਤੇ 29 ਫ਼ੀਸਦੀ ਲੋਕਾਂ ਨੂੰ ਦਿੱਤੀਆਂ ਦੋਵੇਂ ਖੁਰਾਕਾਂ

 

ਚੰਡੀਗੜ੍ਹ: ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।

 

Corona VaccineCorona Vaccine

 

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਵਰਕਰਾਂ ਨੂੰ ਟੀਕਾ ਲਗਾਉਣ ਲਈ ਉਨ੍ਹਾਂ ਦੀਆਂ ਕੰਮ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਐਕਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਕੋਵਿਡ-19 ਦੇ ਸਿਰਫ਼ 229 ਐਕਟਿਵ ਕੇਸ ਹਨ।

 

OP Soni
OP Soni

 

ਤਿੰਨ ਜ਼ਿਲ੍ਹਿਆਂ ਐਸਬੀਐਸ ਨਗਰ, ਮੁਕਤਸਰ ਅਤੇ ਮਾਨਸਾ ਵਿੱਚ ਕੋਵਿਡ ਦਾ ਸਿਰਫ 1-1 ਕੇਸ ਹੈ ਜਦਕਿ 9 ਹੋਰ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਕੇਸ ਹਨ। ਐਤਵਾਰ ਤੱਕ ਗੁਰਦਾਸਪੁਰ ਵਿੱਚ 5, ਪਠਾਨਕੋਟ ਵਿੱਚ 9, ਕਪੂਰਥਲਾ ਵਿੱਚ 7, ਸੰਗਰੂਰ ਵਿੱਚ 3, ਫਿਰੋਜ਼ਪੁਰ ਵਿੱਚ 7, ਫ਼ਤਿਹਗੜ੍ਹ ਸਾਹਿਬ ਵਿੱਚ 3, ਮੋਗਾ ਵਿੱਚ 9, ਤਰਨਤਾਰਨ ਵਿੱਚ 7 ਅਤੇ ਬਰਨਾਲਾ ਵਿੱਚ 8 ਐਕਟਿਵ ਕੇਸ ਹਨ। 

Covid 19 vaccineCovid 19 vaccine

 

ਸੋਨੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪਾਜੇਟਿਵ ਕੇਸਾਂ ਦਾ ਰੁਝਾਨ ਘਟਦਾ ਜਾ ਰਿਹਾ ਹੈ, ਅਸੀਂ ਉਦੋਂ ਤੱਕ ਸੁਰੱਖਿਆ ਪ੍ਰਤੀ ਅਣਗਿਹਲੀ ਨਹੀਂ ਵਰਤ ਸਕਦੇ ਜਦੋਂ ਤੱਕ ਸੂਬੇ ਜਾਂ ਸਾਡੇ ਆਲੇ-ਦੁਆਲੇ ਇੱਕ ਵੀ ਐਕਟਿਵ ਕੇਸ ਮੌਜੂਦ ਹੈ। ਇਸ ਲਈ ਇਸ ਤਿਉਹਾਰਾਂ ਦੇ ਸੀਜ਼ਨ ਨੂੰ ਬਹੁਤ ਸਾਵਧਾਨੀ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ, “ਖੁਸ਼ੀਆਂ ਫੈਲਾਓ, ਤਿਉਹਾਰ ਮਨਾਓ ਪਰ ਵਾਇਰਸ ਨਾ ਫੈਲਾਓ। ਪੂਰੀ ਸਾਵਧਾਨੀ ਵਰਤੋ ਅਤੇ ਕੋਵਿਡ ਸੇਫਟੀ ਪ੍ਰੋਟੋਕੋਲਾਂ ਦੀ ਪਾਲਣਾ ਕਰੋ।”

 

OP Soni
OP Soni

 

ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕੋਵਿਡ-19 ਦਾ ਕੋਈ ਲੱਛਣ ਮਹਿਸੂਸ ਹੁੰਦਾ ਹੈ ਤਾਂ ਆਪਣੀ ਜਾਂਚ ਜ਼ਰੂਰ ਕਰਵਾਓ। ਸਾਰੇ ਸ਼ੱਕੀ ਮਾਮਲਿਆਂ ਦੀ ਜਾਂਚ ਨਿਰੰਤਰ ਜਾਰੀ ਹੈ ਅਤੇ ਹੁਣ ਤੱਕ ਸੂਬੇ ਵਿੱਚ 1,52,08,301 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖੋ, ਹਰ ਐਤਵਾਰ ਨੂੰ ‘ਡਰਾਈ-ਡੇ’ ਮਨਾਓ ਅਤੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤੋ।

 

ਓ.ਪੀ. ਸੋਨੀ ਨੇ ਕਿਹਾ ਕਿ ਸੂਬੇ ਵਿੱਚ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ 2021 ਨੂੰ ਸਿਹਤ ਸੰਭਾਲ ਕਰਮਚਾਰੀਆਂ ਦੇ ਟੀਕਾਕਰਨ ਨਾਲ ਕੀਤੀ ਗਈ ਅਤੇ ਇਸ ਉਪਰੰਤ ਫਰੰਟਲਾਈਨ ਵਰਕਰਾਂ ਨੂੰ ਕੋਵਿਡ ਟੀਕਾਕਰਨ ਦੇ ਦਾਇਰੇ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕ੍ਰਮਵਾਰ 1 ਮਾਰਚ ਅਤੇ 1 ਅਪ੍ਰੈਲ ਨੂੰ ਟੀਕਾਕਰਨ ਸ਼ੁਰੂ ਕੀਤਾ ਗਿਆ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲੋਕਾਂ ਦੇ ਟੀਕਾਕਰਨ ਲਈ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵਾਂ ਵੈਕਸੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ 76 ਫ਼ੀਸਦੀ ਤੋਂ ਵੱਧ ਆਬਾਦੀ ਨੂੰ ਕੋਵਿਡ ਦੀ ਘੱਟੋ ਘੱਟ ਇੱਕ ਖੁਰਾਕ ਲਗਾਈ ਗਈ ਹੈ ਅਤੇ ਇਸ ਤੋਂ ਇਲਾਵਾ ਲਗਭਗ 29 ਫ਼ੀਸਦੀ ਲੋਕਾਂ ਨੂੰ ਦੋਵੇਂ ਖੁਰਾਕਾਂ ਲਗਾਈਆਂ ਗਈਆਂ ਹਨ। ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਕੋਵਿਡ ਟੀਕਾ ਲਗਵਾਉਣ ਅਤੇ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਕਿਉਂਕਿ ਇਹ ਮਹਾਂਮਾਰੀ ਨਾਲ ਲੜਨ ਦਾ ਇੱਕੋ ਇੱਕ ਤਰੀਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement