
ਗੁਰਮੀਤ ਰਾਮ ਰਹੀਮ ਤੋਂ ਪੁੱਛ-ਗਿੱਛ ਕਰਨਾ ਚਾਹੁੰਦੀ ਹੈ SIT
ਚੰਡੀਗੜ੍ਹ: ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਪੰਜਾਬ ਪੁਲਿਸ ਦੀ ਐੱਸ.ਆਈ. ਟੀ. ਨੇ ਸੌਦਾ ਸਾਧ ਤੋਂ ਪੁੱਛਗਿਛ ਕਰਨ ਦੀ ਤਿਆਰੀ ਕਰ ਲਈ ਹੈ।
Sauda Sadh
ਫਰੀਦਕੋਟ ਅਦਾਲਤ ਨੇ ਸੌਦਾ ਸਾਧ ਨੂੰ 29 ਅਕਤੂਬਰ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਬਰਗਾੜੀ ਬੇਅਦਬੀ ਨਾਲ ਜੁੜੀਆਂ ਕੁੱਲ 3 ਘਟਨਾਵਾਂ ‘ਚੋਂ ਪਾਵਨ ਸਰੂਪ ਚੋਰੀ ਕੇਸ ਵਿਚ ਐੱਸ. ਆਈ. ਟੀ. ਨੇ ਪਹਿਲਾਂ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਚਾਰਜਸ਼ੀਟ ਕੀਤਾ ਹੋਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਵਾਪਰੇ ਬੇਅਦਬੀ ਦੇ ਮਾਮਲਿਆਂ ਵਿਚ ਇਹ ਡੇਰਾ ਪ੍ਰੇਮੀ ਨਾਮਜ਼ਦ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਰਾਮ ਰਹੀਮ ਤੇ ਉਸ ਦੇ ਸਾਥੀਆਂ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਰਾਮ ਰਹੀਮ ਉੱਤੇ 31 ਲੱਖ ਰੁਪਏ ਤੇ ਉਸ ਦੇ ਬਾਕੀ ਸਾਥੀਆਂ ਉੱਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ।