
ਅਰਵਿੰਦ ਕੇਜਰੀਵਾਲ ਨੇ ਕਿਹਾ - ਦਿੱਲੀ ਨੂੰ ਬਣਾਵਾਂਗੇ ਅਜੇ ਹੋਰ ਵੀ ਵਧੀਆ ਸ਼ਹਿਰ
ਨਵੀਂ ਦਿੱਲੀ : ਦੀਵਾਲੀ ਤੋਂ ਬਾਅਦ ਭਾਵੇਂ ਕਿ ਪ੍ਰਦੂਸ਼ਣ ਦੇ ਪੱਧਰ ਵਿਚ ਵਾਧਾ ਹੋਇਆ ਹੈ ਅਤੇ ਦਿੱਲੀ ਸਮੇਤ ਹੋਰ ਸੂਬਿਆਂ ਦੀ ਹਵਾ ਵੀ ਗੰਧਲੀ ਹੋ ਗਈ ਹੈ ਪਰ ਇਸ ਵਾਰ ਦਿੱਲੀ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ। ਰਿਪੋਰਟਾਂ ਅਨੁਸਾਰ ਦਿੱਲੀ ਵਿਚ ਦੀਵਾਲੀ ਤੋਂ ਅਗਲੇ ਦਿਨ ਹਵਾ ਦੀ ਗੁਣਵੱਤਾ ਪਿਛਲੇ ਪੰਜ ਸਾਲਾਂ ਦੇ ਮੁਕਾਬਲੇ ਕਾਫੀ ਬਿਹਤਰ ਹੈ।
ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਣ ਲਈ ਦਿੱਲੀ ਵਾਸੀ ਬਹੁਤ ਮਿਹਨਤ ਕਰ ਰਹੇ ਹਨ। ਕਾਫ਼ੀ ਚੰਗੇ ਨਤੀਜੇ ਆ ਰਹੇ ਹਨ ਪਰ ਅਜੇ ਵੀ ਲੰਬਾ ਰਸਤਾ ਤੈਅ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਨੂੰ ਦੁਨੀਆ ਦਾ ਸਭ ਤੋਂ ਵਧੀਆ ਸ਼ਹਿਰ ਬਣਾਵਾਂਗੇ।
ਜ਼ਿਕਹਾਰਯੋਗ ਹੈ ਕਿ ਬੀਤੇ ਦਿਨ ਵੀ ਅਰਵਿੰਦ ਕੇਜਰੀਵਾਲ ਨੇ ਵਰਲਡ ਏਅਰ ਕੁਆਲਿਟੀ ਇੰਡੈਕਸ ਦੀ ਰਿਪੋਰਟ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਏਸ਼ੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 8 ਭਾਰਤ ਦੇ ਹਨ ਅਤੇ ਦਿੱਲੀ ਦਾ ਨਾਮ ਇਸ ਸੂਚੀ ਵਿੱਚ ਨਹੀਂ ਹੈ।