ਰਾਕੇਸ਼ ਟਿਕੈਤ ਦੀ ਨਿਤੀਸ਼ ਕੁਮਾਰ ਨੂੰ ਚਿੱਠੀ, “ਮੰਡੀ ਸਿਸਟਮ ਬਹਾਲ ਕਰੋ ਨਹੀਂ ਤਾਂ ਹੋਵੇਗਾ ਵੱਡਾ ਅੰਦੋਲਨ”
Published : Oct 25, 2022, 7:19 pm IST
Updated : Oct 25, 2022, 7:29 pm IST
SHARE ARTICLE
Farmers' leader Rakesh Tikait asks Nitish Kumar to restore Mandi system
Farmers' leader Rakesh Tikait asks Nitish Kumar to restore Mandi system

ਰਾਕੇਸ਼ ਟਿਕੈਤ ਨੇ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪੱਤਰ ਲਿਖ ਕੇ ਮੰਡੀ ਸਿਸਟਮ ਬਹਾਲ ਕਰਨ ਦੀ ਮੰਗ ਕੀਤੀ ਹੈ।

 


ਪਟਨਾ: ਬਿਹਾਰ 'ਚ 16 ਸਾਲ ਪਹਿਲਾਂ ਮੰਡੀ ਸਿਸਟਮ ਨੂੰ ਖਤਮ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਉੱਠ ਰਹੀ ਹੈ। ਸਾਬਕਾ ਖੇਤੀਬਾੜੀ ਮੰਤਰੀ ਸੁਧਾਕਰ ਸਿੰਘ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪੱਤਰ ਲਿਖ ਕੇ ਮੰਡੀ ਸਿਸਟਮ ਬਹਾਲ ਕਰਨ ਦੀ ਮੰਗ ਕੀਤੀ ਹੈ। ਅਜਿਹਾ ਨਾ ਕਰਨ ’ਤੇ ਉਹਨਾਂ ਨੇ ਵੱਡਾ ਅੰਦੋਲਨ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ 17 ਅਕਤੂਬਰ ਨੂੰ ਨਿਤੀਸ਼ ਕੁਮਾਰ ਨੂੰ ਇਕ ਪੱਤਰ ਲਿਖਿਆ। ਟਿਕੈਤ ਨੇ ਕਿਹਾ, “ਬਿਹਾਰ ਵਿਚ ਪਿਛਲੇ 15 ਤੋਂ 16 ਸਾਲਾਂ ਤੋਂ ਮੰਡੀਆਂ ਬੰਦ ਹਨ। ਜਿਸ ਕਾਰਨ ਉਥੋਂ ਦੇ ਕਿਸਾਨਾਂ ਨੂੰ ਨਾ ਤਾਂ ਫਸਲ ਵੇਚਣ ਲਈ ਕੋਈ ਪਲੇਟਫਾਰਮ ਮਿਲ ਰਿਹਾ ਹੈ ਅਤੇ ਨਾ ਹੀ ਫਸਲ ਦਾ ਸਹੀ ਭਾਅ ਮਿਲ ਰਿਹਾ ਹੈ। ਸੂਬੇ ਦਾ ਕਿਸਾਨ ਆਪਣਾ ਅਨਾਜ ਦਲਾਲਾਂ ਰਾਹੀਂ ਮਹਿੰਗੇ ਭਾਅ 'ਤੇ ਵੇਚਣ ਲਈ ਮਜਬੂਰ ਹੈ। ਬਿਹਾਰ ਦੇ ਕਿਸਾਨਾਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇੱਥੋਂ ਦੇ ਕਿਸਾਨਾਂ ਕੋਲ ਨਾ ਤਾਂ ਬੀਜਣ ਲਈ ਪੈਸੇ ਹਨ ਅਤੇ ਨਾ ਹੀ ਆਪਣੇ ਪਰਿਵਾਰਾਂ ਦਾ ਪੇਟ ਭਰਨ ਲਈ। ਸੂਬੇ ਦੇ ਕਿਸਾਨ ਦੂਜੇ ਸੂਬਿਆਂ ਵਿਚ ਜਾ ਕੇ ਮਜ਼ਦੂਰੀ ਕਰਨ ਲਈ ਮਜਬੂਰ ਹਨ। ਫੰਡਾਂ ਦੀ ਘਾਟ ਕਾਰਨ ਕਿਸਾਨ ਪਰਿਵਾਰ ਦੇ ਵਿਦਿਆਰਥੀਆਂ ਦੀ ਪੜ੍ਹਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ”।

ਉਹਨਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਹਾਰ ਵਿਚ ਦੁਬਾਰਾ ਮੰਡੀਆਂ ਸ਼ੁਰੂ ਕੀਤੀਆਂ ਜਾਣ। ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਵੇਚਣ ਲਈ ਪਲੇਟਫਾਰਮ ਦਿੱਤਾ ਜਾਣਾ ਚਾਹੀਦਾ ਹੈ। ਟਿਕੈਤ ਅੱਗੇ ਲਿਖਿਆ ਕਿ ਜੇਕਰ ਇਹ ਕੰਮ ਨਾ ਕੀਤਾ ਗਿਆ ਤਾਂ ਅਸੀਂ ਬਿਹਾਰ ਵਿਚ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵਾਂਗੇ।

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement