ਦੀਵਾਲੀ ਮਗਰੋਂ ਵਧਿਆ ਪ੍ਰਦੂਸ਼ਣ ਦਾ ਪੱਧਰ, ਪਟਾਕਿਆਂ ਦੇ ਧੂੰਏਂ ਨਾਲ ਜ਼ਹਿਰੀਲੀ ਹੋਈ ਆਬੋ-ਹਵਾ
Published : Oct 25, 2022, 7:57 am IST
Updated : Oct 25, 2022, 7:58 am IST
SHARE ARTICLE
Pollution level increased after Diwali, air poisoned by firecracker smoke
Pollution level increased after Diwali, air poisoned by firecracker smoke

‘ਬਹੁਤ ਖਰਾਬ’ ਸ਼੍ਰੇਣੀ 'ਚ ਪਹੁੰਚੀ ਦਿੱਲੀ, ਨੋਇਡਾ, ਉੱਤਰ ਪ੍ਰਦੇਸ਼ 'ਚ ਹਵਾ ਦੀ ਗੁਣਵੱਤਾ 

ਨਵੀਂ ਦਿੱਲੀ : ਦੀਵਾਲੀ ਦੀ ਰਾਤ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਦਿੱਲੀ ਅਤੇ ਨੋਇਡਾ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 8 ਵਜੇ ਤੱਕ ਦਿੱਲੀ ਦਾ AQI 301 ਦਰਜ ਕੀਤਾ ਗਿਆ ਸੀ। ਏਅਰ ਸਟੈਂਡਰਡ ਏਜੰਸੀਆਂ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਦੀਵਾਲੀ ਦੀ ਦੇਰ ਰਾਤ ਤੱਕ ਹਵਾ ਬਹੁਤ ਖਰਾਬ ਤੋਂ ਲੈ ਕੇ ਗੰਭੀਰ ਸ਼੍ਰੇਣੀ ਤੱਕ ਪਹੁੰਚ ਸਕਦੀ ਹੈ।

ਦੂਜੇ ਪਾਸੇ ਐਤਵਾਰ ਨੂੰ ਦਿੱਲੀ ਸਮੇਤ ਐਨਸੀਆਰ ਦੇ ਸਾਰੇ ਸ਼ਹਿਰਾਂ ਦੀ ਹਵਾ ਮਾੜੀ ਸ਼੍ਰੇਣੀ ਵਿੱਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਦੀਵਾਲੀ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 259 ਦਰਜ ਕੀਤਾ ਗਿਆ ਸੀ, ਜੋ ਸੱਤ ਸਾਲਾਂ ਵਿੱਚ ਸਭ ਤੋਂ ਘੱਟ ਸੀ।

ਐਤਵਾਰ ਨੂੰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵਿੱਚ ਭਾਰਤੀ ਟੀਮ ਦੀ ਜਿੱਤ ਦੀ ਖੁਸ਼ੀ ਵਿੱਚ ਲੋਕਾਂ ਨੇ ਪਟਾਕੇ ਚਲਾਏ। ਮਾਹਰਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਪਾਬੰਦੀ ਦੇ ਬਾਵਜੂਦ ਪਟਾਕੇ ਚਲਾਏ ਗਏ। ਇਸ ਲਈ ਹਵਾ ਦੀ ਸਿਹਤ ਬਹੁਤ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਈ ਹੈ। 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement