ਗੁਜਰਾਤ 'ਚ ਦੀਵਾਲੀ ਮੌਕੇ ਹੰਗਾਮਾ: ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ
Published : Oct 25, 2022, 11:12 am IST
Updated : Oct 25, 2022, 11:12 am IST
SHARE ARTICLE
Riot on the occasion of Diwali in Gujarat: Violent clash between two parties
Riot on the occasion of Diwali in Gujarat: Violent clash between two parties

ਸੁੱਟੇ ਪਟਰੌਲ ਬੰਬ ਤੇ ਸਟ੍ਰੀਟ ਲਾਈਟਾਂ ਬੰਦ ਕਰ ਕੇ ਕੀਤੀ ਪੱਥਰਬਾਜ਼ੀ 

ਗੁਜਰਾਤ : ਦੀਵਾਲੀ ਦੀ ਰਾਤ ਗੁਜਰਾਤ ਦੇ ਵਡੋਦਰਾ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪਾਂ ਹੋ ਗਈਆਂ। ਇਸ ਦੌਰਾਨ ਕਾਫੀ ਪਥਰਾਅ ਅਤੇ ਅੱਗਜ਼ਨੀ ਵੀ ਹੋਈ। ਇੰਨਾ ਹੀ ਨਹੀਂ ਬਦਮਾਸ਼ਾਂ ਨੇ ਪੈਟਰੋਲ ਬੰਬ ਵੀ ਸੁੱਟੇ। ਇਹ ਘਟਨਾ ਪਾਣੀਗੇਟ ਦੇ ਮੁਸਲਿਮ ਮੈਡੀਕਲ ਸੈਂਟਰ ਨੇੜੇ ਦੱਸੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਡੀਸੀਪੀ ਯਸ਼ਪਾਲ ਜਗਣੀਆ ਨੇ ਦੱਸਿਆ ਕਿ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਪਹਿਲਾਂ ਦੰਗਾਕਾਰੀਆਂ ਨੇ ਇਲਾਕੇ ਦੀਆਂ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ।

ਮੰਗਲਵਾਰ ਸਵੇਰੇ ਪੁਲਿਸ ਨੇ 19 ਦੰਗਾਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਵਾਹਨਾਂ ਨੂੰ ਅੱਗ ਲਾਉਣ ਵਾਲੇ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਣੀਗੇਟ ਮੁਸਲਿਮ ਮੈਡੀਕਲ ਤੋਂ ਲੈ ਕੇ ਸਵਾਮੀਨਾਰਾਇਣ ਮੰਦਰ ਤੱਕ ਭਾਰੀ ਫੋਰਸ ਤਾਇਨਾਤ ਕੀਤੀ ਗਈ।

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement