India Visa Services in Canada: ਭਾਰਤ ਨੇ ਕੈਨੇਡਾ ਲਈ ਵੀਜ਼ਾ ਸੇਵਾਵਾਂ 'ਤੇ ਪਾਬੰਦੀ ਹਟਾਈ, 4 ਸ਼੍ਰੇਣੀਆਂ ਲਈ ਸੇਵਾਵਾਂ ਮੁੜ ਸ਼ੁਰੂ
Published : Oct 25, 2023, 8:01 pm IST
Updated : Oct 25, 2023, 8:30 pm IST
SHARE ARTICLE
India resumes visa services in Canada
India resumes visa services in Canada

ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀ ਸਹੂਲਤ ਮੁੜ ਸ਼ੁਰੂ

 

India Visa Services in Canada: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ 'ਤੇ ਲੱਗੀ ਪਾਬੰਦੀ ਹਟ ਦਿਤੀ ਹੈ। ਭਾਰਤ ਸਰਕਾਰ ਨੇ ਕੈਨੇਡਾ ਵਿਚ 4 ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿਤੀਆਂ ਹਨ। ਇਸ ਦੀ ਜਾਣਕਾਰੀ ਕੈਨੇਡਾ ਵਿਚ ਭਾਰਤੀ ਦੂਤਾਵਾਸ ਵਲੋਂ ਸਾਂਝੀ ਕੀਤੀ ਗਈ। ਇਸ ਦੇ ਤਹਿਤ ਕੈਨੇਡਾ ਵਿਚ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿਤੀਆਂ ਗਈਆਂ ਹਨ।

Photo

ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਦੀ ਇਕ ਪ੍ਰੈਸ ਰਿਲੀਜ਼ ਅਨੁਸਾਰ, ਓਟਾਵਾ, ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿਚ ਇਸ ਦੇ ਕੌਂਸਲੇਟ ਜਨਰਲਾਂ ਨੂੰ ਸੁਰੱਖਿਆ ਚਿੰਤਾਵਾਂ ਕਾਰਨ ਅਸਥਾਈ ਤੌਰ 'ਤੇ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਲਈ ਮਜਬੂਰ ਹੋਣਾ ਪਿਆ।

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਹੋ ਸਕਦੀ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਟਰੂਡੋ ਦੇ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਇਸ ਦੇ ਚਲਦਿਆਂ ਭਾਰਤ ਨੇ ਕੈਨੇਡਾ ਵਿਚ ਵੀਜ਼ਾ ਸੇਵਾਵਾਂ ਉਤੇ ਪਾਬੰਦੀ ਲਗਾ ਦਿਤੀ ਸੀ।

(For more latest news in Punjabi apart from India resumes visa services in Canada , Stay Tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement