ਵਿਆਹ ਵਾਲੇ ਹੋ ਜਾਣ ਸਾਵਧਾਨ, ਹੋ ਗਿਆ ਸਰਕਾਰੀ ਐਲਾਨ, ਦੇਖੋ ਪੂਰੀ ਖ਼ਬਰ
Published : Nov 25, 2019, 12:00 pm IST
Updated : Nov 25, 2019, 12:00 pm IST
SHARE ARTICLE
Government announcement marriege
Government announcement marriege

ਜ਼ਿਲ੍ਹੇ ਦੇ ਸਾਰੇ ਥਾਣਾ-ਇੰਚਾਰਜਾਂ ਤੇ ਪੀਆਰਵੀ ਨੂੰ ਹਦਾਇਤਾਂ ਜਾਰੀ...

ਨੌਇਡਾ: ਉੱਤਰ ਪ੍ਰਦੇਸ਼ ਦੇ ਨੌਇਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਬੇਲੋੜੀ ਆਤਿਸ਼ਬਾਜ਼ੀ ਵਿਰੁੱਧ ਇਨਕਲਾਬੀ ਹੁਕਮ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਇਸ ਮਾਮਲੇ ‘ਚ ਸਖ਼ਤੀ ਵਰਤਣ ਦੀ ਹਦਾਇਤ ਜਾਰੀ ਕੀਤੀ ਹੈ। ਜ਼ਿਲ੍ਹੇ ਦੇ ਸਾਰੇ ਥਾਣਾ-ਇੰਚਾਰਜਾਂ ਤੇ ਪੀਆਰਵੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਆਤਿਸ਼ਬਾਜ਼ੀ ਚਲਾਉਣ ਦੀ ਕੋਈ ਵੀ ਸੂਚਨਾ ਮਿਲੇ, ਤਾਂ ਸਬੰਧਤ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

PhotoPhotoਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤੇ ਜਾਣ ਦੇ ਬਾਵਜੂਦ ਵਿਆਹਾਂ ‘ਚ ਆਤਿਸ਼ਬਾਜ਼ੀ ਚਲਾਉਣ ਦੀਆਂ ਖ਼ਬਰਾਂ ਆਮ ਹੀ ਮਿਲਦੀਆਂ ਰਹਿੰਦੀਆਂ ਹਨ। ਇਸ ਸਬੰਧੀ ਸਨਿੱਚਰਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਕਾਰਵਾਈ ਦੌਰਾਨ ਲਾੜੇ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

 

ਸਿਟੀ ਮੈਜਿਸਟ੍ਰੇਟ ਸ਼ੈਲੇਂਦਰ ਕੁਮਾਰ ਮਿਸ਼ਰ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਉੱਤੇ ਪਾਬੰਦੀ ਲਾਈ ਹੋਈ ਹੈ ਪਰ ਕੁਝ ਲੋਕ ਵਿਆਹ ਸਮਾਰੋਹਾਂ ‘ਚ ਆਤਿਸ਼ਬਾਜ਼ੀ ਕਰ ਰਹੇ ਹਨ। ਇਸ ਲਈ ਸਾਰੇ ਥਾਣਾ ਇੰਚਾਰਜਾਂ ਅਤੇ ਪੀਆਰਵੀ ਉੱਤੇ ਤੈਨਾਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖ਼ਬਰ ਮਿਲਦਿਆਂ ਹੀ ਆਪਣੇ ਫ਼ੋਨ ਨਾਲ ਤੁਰੰਤ ਤਸਵੀਰ ਖਿੱਚ ਲੈਣ ਅਤੇ ਮੁਲਜ਼ਮਾਂ ਵਿਰੁੱਧ ਸ਼ਿਕਾਇਤ ਦਰਜ ਕਰ ਕੇ ਗ੍ਰਿਫ਼ਤਾਰ ਕਰ ਲੈਣ।

ਉਨ੍ਹਾਂ ਕਿਹਾ ਕਿ ਅਜਿਹੀਆਂ ‘ਚ ਲਾੜੇ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜੇ ਲੋਕ ਨਾ ਮੰਨੇ, ਤਾਂ ਲਾੜੇ ਨੂੰ ਵੀ ਗ੍ਰਿਫ਼ਤਾਰ ਕਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਮਿਲ ਕੇ ਇਸ ਸਬੰਧੀ ਯੋਜਨਾ ‘ਤੇ ਕੰਮ ਹੋ ਰਿਹਾ ਹੈ। ਹੁਣ ਕਿਸੇ ਵੀ ਹਾਲਤ ‘ਚ ਨੌਇਡਾ ਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਆਤਿਸ਼ਬਾਜ਼ੀ ਨਹੀਂ ਚੱਲਣ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Uttar Pradesh, Noida

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement