
ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 1467 ਹੋ ਗਈ, ਜਿਹੜੀ ਕਿ
ਗੁਰਦਾਸਪੁਰ : ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 1467 ਹੋ ਗਈ, ਜਿਹੜੀ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ ਸਭ ਤੋਂ ਜ਼ਿਆਦਾ ਰਹੀ ਹੈ।ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਤੋਂ ਪਹਿਲਾਂ ਕਦੇ 700 ਤੋਂ ਜ਼ਿਆਦਾ ਦਰਜ ਨਹੀਂ ਹੋਈ।
Kartarpur Sahib
ਇਮੀਗਰੇਸ਼ਨ ਅਧਿਕਾਰੀਆਂ ਨੂੰ ਉਮੀਦ ਹੈ ਕਿ ਲੋਕਾਂ ਨੂੰ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਵਾਰੇ ਚੰਗੀ ਤਰ੍ਹਾਂ ਜਾਣਕਾਰੀ ਹੋਣ ਤੋਂ ਬਾਅਦ ਇਸ ਗਿਣਤੀ 'ਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਗਿਣਤੀ ਵਧਣ 'ਚ ਸਹੂਲਤ ਕੇਂਦਰਾਂ ਦੀ ਵੀ ਮਹੱਤਵਪੂਰਣ ਭੂਮਿਕਾ ਹੈ। ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਜਨਰਲ ਸਕੱਤਰ ਅਤੇ ਕੁਲਦੀਪ ਸਿੰਘ ਵਡਾਲਾ ਦੇ ਸਾਥੀ ਗੁਰਵਿੰਦਰ ਬਾਜਵਾ ਨੇ ਦਰਬਾਰ ਸਾਹਿਬ ਜਾਣ ਲਈ ਪਾਸਪੋਰਟ ਨੂੰ ਲਾਜ਼ਮੀ ਨਾ ਕੀਤੇ ਜਾਣ ਦੀ ਮੰਗ ਕੀਤੀ।
Kartarpur Sahib
ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਇਹ ਸ਼ਰਤ ਖਤਮ ਕੀਤੀ ਜਾਵੇਗੀ, ਤੀਰਥ ਯਾਤਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਕੋਲ ਪਾਸਪੋਰਟ ਨਹੀਂ ਹੈ ਪਰ ਉਹ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।