ਟਿਕਰੀ ਬਾਰਡਰ 'ਤੇ ਜਾ ਰਹੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, 20 ਫੁੱਟ ਤੱਕ ਘਸੀਟਿਆ, ਇਕ ਦੀ ਮੌਤ
Published : Nov 25, 2021, 1:57 pm IST
Updated : Nov 25, 2021, 3:44 pm IST
SHARE ARTICLE
FILE PHOTO
FILE PHOTO

ਟਰੱਕ ਚਾਲਕ ਟਰੱਕ ਸਮੇਤ ਫਰਾਰ

 

ਪਾਣੀਪਤ : ਰੋਹਤਕ-ਪਾਣੀਪਤ ਹਾਈਵੇਅ 'ਤੇ ਬੁੱਧਵਾਰ ਰਾਤ ਪਿੰਡ ਮਹਾਰਾ ਨੇੜੇ ਇਕ ਟਰੱਕ ਨੇ ਪੰਜਾਬ  ਤੋਂ  ਦਿੱਲੀ ਧਰਨੇ ਤੇ ਜਾ ਰਹੇ ਕਿਸਾਨਾਂ ਦੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੱਕ ਦੋ ਕਿਸਾਨਾਂ ਨੂੰ ਕਰੀਬ 20 ਫੁੱਟ ਤੱਕ ਘਸੀਟਦਾ ਲੈ ਗਿਆ। ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਤੋਂ ਗੁੱਸੇ 'ਚ ਆਏ ਕਿਸਾਨਾਂ ਨੇ ਕਰੀਬ ਦੋ ਘੰਟੇ ਹਾਈਵੇਅ 'ਤੇ ਜਾਮ ਲਗਾ ਕੇ ਸੜਕ ਜਾਮ ਕਰ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

 

 

​Tragic accident
PHOTO

 

ਮੌਕੇ 'ਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਸ਼ਾਂਤ ਕਰਕੇ ਜਾਮ ਖੁਲ੍ਹਵਾਇਆ ਅਤੇ ਲਾਸ਼ ਨੂੰ ਗੋਹਾਨਾ ਦੇ ਸਿਵਲ ਹਸਪਤਾਲ 'ਚ ਰਖਵਾਇਆ| ਬੁੱਧਵਾਰ ਰਾਤ ਨੂੰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਡੇਲਵਾ ਦੇ 35 ਕਿਸਾਨ ਟਰੈਕਟਰ ਟਰਾਲੀਆਂ ਵਿੱਚ ਟਿੱਕਰੀ ਸਰਹੱਦ 'ਤੇ ਧਰਨੇ ਵਿੱਚ ਸ਼ਾਮਲ ਹੋਣ  ਲਈ ਜਾ ਰਹੇ ਸਨ।

 

Farmers ProtestFarmers Protest

 

ਜਦੋਂ ਉਹ ਰੋਹਤਕ-ਪਾਣੀਪਤ ਹਾਈਵੇਅ 'ਤੇ ਗੋਹਾਨਾ ਨੇੜੇ ਪੈਂਦੇ ਪਿੰਡ ਮਾਹਰਾ ਕੋਲ ਪਹੁੰਚੇ ਤਾਂ ਉਹ ਇਕ ਢਾਬੇ ਕੋਲ ਖਾਣਾ ਖਾਣ ਲਈ ਰੁਕੇ ਜਿੱਥੇ ਕਿਸਾਨ ਬਲਜੀਤ ਸਿੰਘ ਟਰਾਲੀ ਦੇ ਪਿੱਛੇ ਖੜ੍ਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਕਿਸਾਨ ਟਰਾਲੀ ਅਤੇ ਟਰੱਕ ਵਿਚਕਾਰ ਆ ਗਿਆ। ਇਸ ਦੌਰਾਨ ਟਰਾਲੀ ਵਿੱਚ ਬੈਠਾ ਬਲਵੰਤ ਸਿੰਘ ਵੀ ਸਿਲੰਡਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਿਆ।

 

PHOTOPHOTO

 

ਟਰੱਕ ਚਾਲਕ ਬਲਜੀਤ ਸਿੰਘ ਨੂੰ ਕਰੀਬ 20 ਫੁੱਟ ਤੱਕ ਘਸੀਟਦਾ ਲੈ ਗਿਆ ਅਤੇ ਮੌਕੇ ਤੋਂ ਟਰੱਕ ਸਮੇਤ ਫਰਾਰ ਹੋ ਗਿਆ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ। ਮੌਕੇ 'ਤੇ ਪਹੁੰਚੀ ਥਾਣਾ ਬੜੌਦਾ ਦੀ ਪੁਲਿਸ ਨੇ ਕਰੀਬ 2 ਘੰਟੇ ਬਾਅਦ ਜਾਮ ਖੁਲ੍ਹਵਾਇਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਗੋਹਾਨਾ ਦੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਮਦਦ ਦੀ ਮੰਗ ਕੀਤੀ ਹੈ।

 

 

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement