ਤ੍ਰਿਪੁਰਾ 'ਚ 'ਭਾਰਤ ਜੋੜੋ ਯਾਤਰਾ' 'ਤੇ ਹਮਲਾ, 12 ਜ਼ਖ਼ਮੀ
Published : Nov 25, 2022, 9:28 pm IST
Updated : Nov 25, 2022, 9:28 pm IST
SHARE ARTICLE
Image
Image

3.30 ਵਜੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸੰਤੀਰ ਬਜ਼ਾਰ ਵਿਖੇ ਹੋਇਆ ਪਥਰਾਅ

 

ਅਗਰਤਲਾ - ਤ੍ਰਿਪੁਰਾ 'ਚ ਸ਼ੁੱਕਰਵਾਰ ਨੂੰ ਦੋ ਥਾਵਾਂ 'ਤੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। 

ਪੁਲਿਸ ਨੇ ਦੱਸਿਆ ਕਿ ਸੈਂਕੜੇ ਕਾਂਗਰਸੀ ਵਰਕਰ ਦੁਪਹਿਰ ਕਰੀਬ 3.30 ਵਜੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸੰਤੀਰ ਬਜ਼ਾਰ ਵੱਲ ਮਾਰਚ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਪਥਰਾਅ ਕੀਤਾ ਗਿਆ।

ਕਾਂਗਰਸ ਨੇ ਦੋਸ਼ ਲਾਇਆ ਕਿ ਹਮਲੇ ਪਿੱਛੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਕ ਹਨ। 

ਸੰਤੀਰ ਬਾਜ਼ਾਰ ਪੁਲਿਸ ਸਟੇਸ਼ਨ ਦੇ ਇੰਚਾਰਜ ਅਨੁਪਮ ਦਾਸ ਨੇ ਦੱਸਿਆ, "ਨੌਜਵਾਨਾਂ ਦੇ ਇੱਕ ਸਮੂਹ ਨੇ ਰੈਲੀ 'ਤੇ ਅਚਾਨਕ ਪਥਰਾਅ ਕੀਤਾ, ਜਿਸ ਵਿੱਚ ਤਿੰਨ ਪੁਲਿਸ ਕਾਂਸਟੇਬਲਾਂ ਸਮੇਤ ਕਈ ਲੋਕ ਜ਼ਖਮੀ ਹੋ ਗਏ।" ਇਸ ਨਾਲ ਲੜਾਈ ਵਰਗੀ ਸਥਿਤੀ ਪੈਦਾ ਹੋ ਗਈ।

“ਜਿਵੇਂ ਹੀ ਸਥਿਤੀ ਕਾਬੂ ਤੋਂ ਬਾਹਰ ਹੋਈ, ਪੁਲਿਸ ਨੇ ਨੌਜਵਾਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਹੋ ਸਕਦਾ ਹੈ ਕਿ ਇਸ ਦੌਰਾਨ ਕੁਝ ਲੋਕ ਜ਼ਖਮੀ ਹੋ ਗਏ ਹੋਣ," ਦਾਸ ਨੇ ਕਿਹਾ। 

ਉਨ੍ਹਾਂ ਕਿਹਾ ਕਿ ਹਮਲੇ ਵਿੱਚ ਛੇ-ਸੱਤ ਕਾਂਗਰਸੀ ਸਮਰਥਕ ਜ਼ਖਮੀ ਹੋਏ ਹਨ, ਪਰ ਇਹ ਗਿਣਤੀ ਵਧਣ ਦੀ ਸੰਭਾਵਨਾ ਹੈ।

ਬਾਅਦ 'ਚ ਨਾਰਾਜ਼ ਭਾਜਪਾ ਅਹੁਦੇਦਾਰਾਂ ਤੇ ਸਮਰਥਕਾਂ ਵੱਲੋਂ ਆਪਣੇ ਪਾਰਟੀ ਸਮਰਥਕਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ।

ਕਾਂਗਰਸੀ ਆਗੂ ਆਸ਼ੀਸ਼ ਸਾਹਾ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਪਾਰਟੀ ਦੇ 15 ਵਰਕਰ ਜ਼ਖ਼ਮੀ ਹੋਏ ਹਨ।

ਪੱਛਮੀ ਤ੍ਰਿਪੁਰਾ ਦੇ ਪੁਲਿਸ ਸੁਪਰਡੈਂਟ ਸ਼ੰਕਰਦਾਸ ਨੇ ਕਿਹਾ ਕਿ ਪ੍ਰੋਗਰਾਮ ਦਾ ਦੂਜਾ ਪੜਾਅ ਪੱਛਮੀ ਤ੍ਰਿਪੁਰਾ ਜ਼ਿਲ੍ਹੇ ਦੇ ਅਮਾਤਾਲੀ ਵਿਖੇ ਕੀਤਾ ਗਿਆ ਸੀ। ਉਨ੍ਹਾਂ ਕਿਹਾ, "ਇਸ ਘਟਨਾ ਦੇ ਸੰਬੰਧ ਵਿੱਚ ਅਜੇ ਤੱਕ ਕੋਈ ਐਫ਼.ਆਈ.ਆਰ. ਦਰਜ ਨਹੀਂ ਕੀਤੀ ਗਈ, ਪਰ ਪੁਲਿਸ ਇਸ ਘਟਨਾ ਦੀ ਖੁਦ ਜਾਂਚ ਸ਼ੁਰੂ ਕਰੇਗੀ। ਸਥਿਤੀ ਹੁਣ ਕਾਬੂ ਹੇਠ ਹੈ।"

ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੀਆਂ ਵੱਖ-ਵੱਖ ਸੂਬਾ ਇਕਾਈਆਂ ਕੌਮੀ ਪੱਧਰ ਦੀ 'ਭਾਰਤ ਜੋੜੋ ਯਾਤਰਾ' ਦੇ ਹਿੱਸੇ ਵਜੋਂ ਇਸੇ ਤਰ੍ਹਾਂ ਦੇ ਮਾਰਚਾਂ ਦਾ ਆਯੋਜਨ ਕਰ ਰਹੀਆਂ ਹਨ। ਕਾਂਗਰਸ ਦੀ ਤ੍ਰਿਪੁਰਾ ਇਕਾਈ ਨੇ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਅਜਿਹੀਆਂ ਯਾਤਰਾਵਾਂ ਕੀਤੀਆਂ ਹਨ।

ਮੁੱਖ ਮੰਤਰੀ ਮਾਨਿਕ ਸਾਹਾ ਨੇ ਕਿਹਾ ਕਿ ਪੁਲਿਸ ਨੂੰ ਹਿੰਸਾ 'ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਹਿੰਸਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਿੰਸਾ ਨਾਲ ਕੁਝ ਨਹੀਂ ਹੁੰਦਾ।"

Location: India, Tripura, Agartala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement