ਕੋਚੀ ਹਵਾਈ ਅੱਡੇ ‘ਤੇ 2 ਕਰੋੜ ਤੋਂ ਵੱਧ ਦਾ ਸੋਨਾ ਜ਼ਬਤ

By : GAGANDEEP

Published : Nov 25, 2022, 1:45 pm IST
Updated : Nov 25, 2022, 1:45 pm IST
SHARE ARTICLE
photo
photo

ਜਾਅਲੀ ਪਾਸਪੋਰਟਾਂ ਸਮੇਤ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

 

ਕੋਚੀ: ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ (AIU) ਨੇ ਵੀਰਵਾਰ ਨੂੰ ਕੇਰਲ ਦੇ ਕੋਚੀ ਹਵਾਈ ਅੱਡੇ ਤੋਂ ਫਰਜ਼ੀ ਪਾਸਪੋਰਟਾਂ ਵਾਲੇ ਦੋ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਈਦ ਅਬੂਤਹੀਰ ਅਤੇ ਬਰਕਤੁੱਲਾ ਏ. ਇਹ ਦੋਵੇਂ ਤਾਮਿਲਨਾਡੂ ਦੇ ਰਾਮਨਾਥਪੁਰਮ ਦੇ ਰਹਿਣ ਵਾਲੇ ਹਨ। ਉਹ ਵਾਸੂਦੇਵਨ ਅਤੇ ਅਰੁਲ ਸੇਲਵਮ ਦੇ ਨਾਂ ਨਾਲ ਹਵਾਈ ਅੱਡੇ 'ਤੇ ਉਤਰੇ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੂੰ ਪੁੱਛਗਿੱਛ ਲਈ ਰੋਕਿਆ ਗਿਆ ਹੈ।

ਉਸ ਨੇ ਬੜੀ ਚਲਾਕੀ ਨਾਲ ਦਸ ਕੈਪਸੂਲ ਦੇ ਰੂਪ ਵਿਚ ਸੋਨਾ ਆਪਣੇ ਹੈਂਡਬੈਗ ਵਿਚ ਛੁਪਾ ਲਏ ਸਨ। ਪੁੱਛਗਿੱਛ ਦੌਰਾਨ ਦੋਵਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਹੈਂਡਬੈਗ ਮੁੰਬਈ ਹਵਾਈ ਅੱਡੇ ਦੇ ਸੁਰੱਖਿਆ ਹਾਲ 'ਚ ਸ਼੍ਰੀਲੰਕਾਈ ਨਾਗਰਿਕ ਨੇ ਸੌਂਪਿਆ ਸੀ।

ਇਹ ਸੋਨਾ ਕੁਝ ਲੋਕਾਂ ਦੀ ਮਦਦ ਨਾਲ ਮੁੰਬਈ ਏਅਰਪੋਰਟ 'ਤੇ ਖਾੜੀ ਦੇਸ਼ਾਂ ਤੋਂ ਤਸਕਰੀ ਕੀਤਾ ਗਿਆ ਸੀ। ਦੋਵਾਂ ਖਿਲਾਫ ਗੈਰ-ਜ਼ਮਾਨਤੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਕਸਟਮ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement