ਬਜ਼ੁਰਗ ਨੇ ਰਾਹੁਲ ਗਾਂਧੀ ਨੂੰ ਕਿਹਾ, ਕਰਜ਼ਾ ਮਾਫ਼ ਕਰਨ ਦਾ ਵਾਅਦਾ ਕਰੋ, ਕਾਂਗਰਸ ਦੀ ਸਰਕਾਰ ਬਣ ਜਾਵੇਗੀ
Published : Nov 25, 2022, 9:10 am IST
Updated : Nov 25, 2022, 9:10 am IST
SHARE ARTICLE
Rahul Gandhi
Rahul Gandhi

ਕਾਂਗਰਸ ਭਾਵੇਂ ਹੀ ਦਾਅਵਾ ਕਰ ਰਹੀ ਹੋਵੇ ਕਿ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਦਾ ਚੁਣਾਵੀ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ

 

ਰੂਸਤਮਪੁਰ : ਕੇਂਦਰ ਅਤੇ ਮੱਧ ਪ੍ਰਦੇਸ਼, ਦੋਹਾਂ ਹੀ ਥਾਵਾਂ ’ਤੇ ਸੱਤਾ ਤੋਂ ਦੂਰ ਕਾਂਗਰਸ ਭਾਵੇਂ ਹੀ ਦਾਅਵਾ ਕਰ ਰਹੀ ਹੋਵੇ ਕਿ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਦਾ ਚੁਣਾਵੀ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਰ ਭਾਜਪਾ ਸ਼ਾਸਤ ਸੂਬੇ ਦੇ ਕਈ ਵੋਟਰ ਇਸ ਨੂੰ ਚੋਣਾਂ ਨਾਲ ਜੋੜ ਕੇ ਵੇਖ ਰਹੇ ਹਨ। 

‘ਭਾਰਤ ਜੋੜੋ ਯਾਤਰਾ’ ਵੀਰਵਾਰ ਸਵੇਰੇ ਜਦੋਂ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੇ ਰੂਸਤਮਪੁਰ ਪਿੰਡ ਤੋਂ ਲੰਘੀ, ਉਦੋਂ ਕਿਸਾਨ ਪ੍ਰਵਾਰ ਨਾਲ ਸਬੰਧ ਰੱਖਣ ਵਾਲੀ ਇਕ ਬਜ਼ੁਰਗ ਔਰਤ ਨੇ ਰਾਹੁਲ ਨੂੰ ਸੁਝਾਅ ਦਿਤਾ ਕਿ ਜੇਕਰ ਉਹ ਚਾਹੁੰਦੇ ਹਨ ਕਿ ਸੂਬੇ ’ਚ ਸਾਲ ਭਰ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣੇ ਤਾਂ ਉਨ੍ਹਾਂ ਨੂੰ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦਾ ਐਲਾਨ ਕਰ ਦੇਣਾ ਚਾਹੀਦਾ ਹੈ। 

63 ਸਾਲਾ ਅਨੀਤਾ ਮਹਾਜਨ ਨੇ ਦਸਿਆ ਕਿ ਮੈਂ ਰਾਹੁਲ ਗਾਂਧੀ ਨੂੰ ਕਿਹਾ ਕਿ ਜੇਕਰ ਉਹ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦਾ ਐਲਾਨ ਕਰਦੇ ਹਨ ਤਾਂ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਿਲਕੁਲ ਬਣੇਗੀ। ਮਹਾਜਨ ਨੇ ਰਾਹੁਲ ਨੂੰ ਰਸਾਇਣਕ ਖਾਦ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੇ ਨਾਲ ਵਿਧਵਾਵਾਂ ਦੀ ਸਰਕਾਰੀ ਪੈਨਸ਼ਨ ਵਧਾਉਣ ਦੀ ਕੋਸ਼ਿਸ਼ ਕਰਨ ਦਾ ਸੁਝਾਅ ਵੀ ਦਿਤਾ।

ਜ਼ਿਕਰਯੋਗ ਹੈ ਕਿ ਸਾਲ 2018 ’ਚ ਮੱਧ ਪ੍ਰਦੇਸ਼ ’ਚ ਹੋਈਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਨੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ 10 ਦਿਨ ਦੇ ਅੰਦਰ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਦਾ ਕਿਸਾਨ ਵੋਟਰਾਂ ਵਿਚਾਲੇ ਖ਼ਾਸਾ ਅਸਰ ਵੇਖਿਆ ਗਿਆ ਸੀ ਅਤੇ ਕਾਂਗਰਸ 15 ਸਾਲ ਦੇ ਲੰਬੇ ਵਕਫ਼ੇ ਮਗਰੋਂ ਸੂਬੇ ਦੀ ਸੱਤਾ ’ਚ ਪਰਤੀ ਸੀ। 

ਹਾਲਾਂਕਿ ਜੋਤੀਰਾਦਿਤਿਆ ਸਿੰਧੀਆ ਦੀ ਸਰਪ੍ਰਸਤੀ ’ਚ ਕਾਂਗਰਸ ਦੇ 22 ਬਾਗੀ ਵਿਧਾਇਕਾਂ ਦੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਕਾਰਨ ਕਮਲਨਾਥ ਅਗਵਾਈ ’ਚ ਕਾਂਗਰਸ ਸਰਕਾਰ ਦਾ 20 ਮਾਰਚ 2020 ਨੂੰ ਪਤਨ ਹੋ ਗਿਆ ਸੀ। ਕਮਲਨਾਥ ਸਰਕਾਰ ਦੇ ਡਿੱਗਣ ਮਗਰੋਂ ਭਾਜਪਾ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿਚ 23 ਮਾਰਚ 2020 ਨੂੰ ਸੂਬੇ ’ਚ ਇਕ ਵਾਰ ਫਿਰ ਸਰਕਾਰ ਬਣਾਈ ਸੀ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement