'ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲਗਾਏ ਜਾਣਗੇ ਸੌਲਰ ਊਰਜਾ ਪੈਨਲ'

By : GAGANDEEP

Published : Nov 25, 2022, 4:31 pm IST
Updated : Nov 25, 2022, 4:34 pm IST
SHARE ARTICLE
Aman arora
Aman arora

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਪੱਤਰ

 

ਚੰਡੀਗੜ੍ਹ: ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ।

ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ। ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ।

ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।  ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement