ਘਾਟੀ 'ਚੋਂ ਵਾਧੂ ਸੁਰੱਖਿਆ ਬਲਾਂ ਦੀ ਵਾਪਸੀ ਸ਼ੁਰੂ
Published : Dec 25, 2019, 4:42 pm IST
Updated : Dec 25, 2019, 4:42 pm IST
SHARE ARTICLE
file photo
file photo

ਸੂਬੇ ਅੰਦਰ ਸ਼ਾਂਤੀ ਪਰਤਣ ਬਾਅਦ ਲਿਆ ਫ਼ੈਸਲਾ

ਨਵੀਂ ਦਿੱਲੀ : ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਸੂਬੇ ਅੰਦਰ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤੈਨਾਤ ਕੀਤੇ ਗਏ ਸਨ। ਸਰਕਾਰ ਨੇ ਇਹ ਕਦਮ ਗੁਆਢੀ ਮੁਲਕ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਘਾਟੀ ਅੰਦਰਲੇ ਕੁੱਝ ਦੇਸ਼ ਵਿਰੋਧੀ ਤੱਤਾਂ ਨਾਲ ਨਿਬੜਣ ਲਈ ਉਠਾਇਆ ਸੀ। ਹੁਣ ਹੋਲੀ ਹੋਲੀ ਘਾਟੀ ਅੰਦਰਲੇ ਹਾਲਾਤ ਆਮ ਵਰਗੇ ਹੋਣੇ ਸ਼ੁਰੂ ਗਏ ਹਨ।

PhotoPhoto

ਘਾਟੀ ਅੰਦਰ ਪਰਤੀ ਸ਼ਾਂਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਘਾਟੀ 'ਚ ਤੈਨਾਤ ਵਾਧੂ ਸੁਰੱਖਿਆ ਬਲਾਂ ਨੂੰ ਵਾਪਸ ਬੁਲਾਉਣਾ ਸ਼ੁਰੂ ਕਰ ਦਿਤਾ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ਅੰਦਰਲੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਕਸ਼ਮੀਰ ਵਿਚੋਂ ਤੁਰਤ ਪ੍ਰਭਾਵ ਨਾਲ 7000 ਨੀਮ ਸੁਰੱਖਿਆ ਬਲਾਂ ਨੂੰ ਵਾਪਸ ਬੁਲਾਉਣ ਲਈ ਹੁਕਮ ਜਾਰੀ ਕੀਤਾ ਹੈ।

PhotoPhoto

ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 72 ਕੰਪਨੀਆਂ ਨੂੰ ਉਨ੍ਹਾਂ ਦੀ ਤਾਇਨਾਤੀ ਵਾਲੀਆਂ ਥਾਵਾਂ ਤੋਂ ਵਾਪਸ ਬੁਲਾ ਲਿਆ ਗਿਆ ਹੈ।  ਇਕ ਕੰਪਨੀ ਵਿਚ ਕਰੀਬ 100 ਜਵਾਨ ਹੁੰਦੇ ਹਨ। ਇਹ ਯੂਨਿਟਾਂ ਸੀਆਰਪੀਐਫ, ਬੀਐਸਐਫ, ਆਈਟੀਬੀਪੀ,ਸੀਆਈਐਸਅੈਫ ਅਤੇ ਐਸਐਸਬੀ ਦੀਆਂ ਹਨ।

PhotoPhoto

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਵਿਕਾਸ ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਚਾਰ ਵਟਾਦਰਾ ਕਰਨ ਲਈ ਉਚ ਪੱਧਰੀ ਮੀਟਿੰਗ ਕੀਤੀ। ਅਧਿਕਾਰੀਆਂ ਅਨੁਸਾਰ ਮੀਟਿੰਗ 'ਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਕੇਂਦਰੀ ਗ੍ਰਹਿ ਸਕੱਤਰ ਅਜੇ ਕੇ ਭੱਲਾ, ਜੰਮੂ ਕਸ਼ਮੀਰ ਦੇ ਰਾਜਪਾਲ ਜੀਸੀ ਮੁਰਮੂ ਸਮੇਤ ਕਈ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement