
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਹਨ ਪ੍ਰਦਰਸ਼ਨ
ਮੁੰਬਈ : ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਪ੍ਰਦਰਸ਼ਨਾ ਦੇ ਵਿਚਾਲੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਸ਼ਿਵਸੈਨਾ ਮੁੱਖੀ ਉਧਵ ਠਾਕਰੇ ਨੇ ਨੇ ਕਿਹਾ ਹੈ ਕਿ ਸੂਬੇ ਵਿਚ ਕੋਈ ਨਜ਼ਰਬੰਦੀ ਕੇਂਦਰ (Detention Center) ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਵਿਚ ਮੁਸਲਮਾਨਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਉਧਵ ਠਾਕਰੇ ਦੇ ਨਾਲ ਮੁਲਾਕਾਤ ਕਰਨ ਵਾਲੇ ਮੁਸਲਮਾਨ ਭਾਈਚਾਰੇ ਦੇ ਕੁੱਝ ਵਿਧਾਇਕਾਂ ਦੀ ਅਗਵਾਈ ਵਾਲੇ ਵਫ਼ਦ ਨੂੰ ਇਹ ਭਰੋਸਾ ਦਿੱਤਾ ਗਿਆ ਹੈ।
PHOTO
ਵਫ਼ਦ ਦਾ ਹਿੱਸਾ ਰਹੇ ਵਿਧਾਇਕ ਨਵਾਬ ਮਲਿਕ ਨੇ ਕਿਹਾ ਕਿ ਨਵੀਂ ਮੁੰਬਈ ਦੇ ਖਾਰਘਰ ਸਥਿਤ ਡਿਟੈਂਸ਼ਨ ਸੈਂਟਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਵਿਦੇਸ਼ੀ ਨਾਗਰਿਕਾ ਲਈ ਹੈ।ਮਲਿਕ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਉਧਵ ਠਾਕਰੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਵਿਕਾਸ ਅਗਾਦੀ ਸਰਕਾਰ ਦਾ ਹਿੱਸਾ ਹੈ।
PHOTO
ਮਲਿਕ ਨੇ ਮੁੱਖ ਮੰਤਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਿਰਫ਼ 38 ਲੋਕ ਉੱਥੇ ਰੱਖੇ ਜਾ ਸਕਦੇ ਹਨ। ਇਹ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਆਪਣੇ ਮੂਲ ਦੇਸ਼ਾਂ ਨੂੰ ਹਵਾਲਗੀ ਤੋਂ ਪਹਿਲਾਂ ਵਿਦੇਸ਼ੀ ਨਾਗਰਿਕਾ ਲਈ ਹੈ। ਐਨਸੀਪੀ ਨੇਤਾ ਨੇ ਮੁੱਖੀ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਭੁਲੇਖਾ ਨਹੀਂ ਹੋਣਾ ਚਾਹੀਦਾ ਹੈ। ਮੇਰੀ ਸਰਕਾਰ ਕਿਸੀ ਵੀ ਧਰਮ ਜਾਂ ਭਾਈਚਾਰੇ ਦੇ ਨਾਗਿਰਕਾਂ ਦੇ ਅਧਿਕਾਰਾਂ ਨੂੰ ਨੁਕਸਾਨ ਨਹੀਂ ਪਹੁੰਚਣ ਦੇਵੇਗੀ। ਮੈ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਦੀ ਅਪੀਲ ਕਰਦਾ ਹਾਂ।
PHOTO
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ। ਦੇਸ਼ ਦੇ ਜਿਆਦਾਤਰ ਮੁਸਲਿਮ ਸੰਗਠਨ ਇਸ ਸੋੇਧ ਕੀਤੇ ਕਾਨੂੰਨ ਵਿਰੁੱਧ ਰੋਸ ਮੁਜ਼ਹਾਰੇ ਕਰ ਰਹੇ ਹਨ। ਵਿਰੋਧੀ ਪਾਰਟੀਆਂ ਵੀ ਇਸ ਨਾਗਰਿਕਤਾ ਸੋਧ ਕਾਨੂੰਨ ਨੂੰ ਦੇਸ਼ ਨੂੰ ਧਰਮ ਦੇ ਅਧਾਰ 'ਤੇ ਵੰਡਣ ਵਾਲਾ ਕਾਨੂੰਨ ਦੱਸ ਰਹੀਆਂ ਹਨ।