ਖੇਤੀ ਕਾਨੂੰਨਾਂ ਦੇ ਹੱਕ ’ਚ ਡਟੀ ਕੇਂਦਰੀ ਮੰਤਰੀਆਂ ਦੀ ‘ਫ਼ੌਜ’, MSP ਬਾਰੇ ਦਿੱਤੇ ‘ਸ਼ਬਦੀ ਧਰਵਾਸੇ’
Published : Dec 25, 2020, 4:56 pm IST
Updated : Dec 25, 2020, 4:56 pm IST
SHARE ARTICLE
Bjp Leadership
Bjp Leadership

ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਲਈ ਵਿੱਢੀ ਮੁਹਿੰਮ ਦਾ ਕਿਸਾਨਾਂ ਵਲੋਂ ਵਿਰੋਧ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਹੱਲ ਰਹੇ ਕਿਸਾਨੀ ਸੰਘਰਸ਼ ਨੂੰ ਇਕ ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ। ਕਿਸਾਨਾਂ ਦੀ ਲਾਮਬੰਦੀ ਸਾਹਮਣੇ ਹਾਕਮ ਧਿਰ ਦੀਆਂ ਸਾਰੀਆਂ ਚਾਲਾਂ ਅਸਫ਼ਲ ਸਾਬਤ ਹੋ ਰਹੀਆਂ ਹਨ। ‘ਇੱਟ ਦਾ ਜਵਾਬ ਪੱਥਰ’ ਨਾਲ ਦੇਣ ਦੀ ਵਿਉਂਤਬੰਦੀ ਤਹਿਤ ਮੋਰਚੇ ’ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਸਰਕਾਰ ਜਿਹੜਾ ਵੀ ਨਵਾਂ ਪੈਂਤੜਾ ਅਜਮਾਉਣ ਦੀ ਕੋਸ਼ਿਸ਼ ਕਰਦੀ ਹੈ, ਕਿਸਾਨ ਝਟ ਉਸ ਦਾ ਤੋੜ ਲੱਭ ਲੈਂਦੇ ਹਨ। ਭਾਜਪਾ ਨੂੰ ਅਪਣੇ ਆਈ.ਟੀ. ਸੈਲ ’ਤੇ ਬੜਾ ਮਾਣ ਸੀ ਪਰ ਕਿਸਾਨਾਂ ਦੀ ਵਿਉਂਤਬੰਦੀ ਸਾਹਮਣੇ ਇਸ ਕੋਸ਼ਿਸ਼ਾਂ ਵੀ ਬੌਣੀਆਂ ਸਾਬਤ ਹੋ ਰਹੀਆਂ ਹਨ।

Delhi MarchDelhi March

ਭਾਜਪਾ ਨੇ ਹੁਣ ਅਪਣੇ ਚੋਣਾਵੀ ਹੱਥਕੰਡਿਆਂ ਨੂੰ ਕਿਸਾਨੀ ਘੋਲ ਖਿਲਾਫ਼ ਵਰਤਣਾ ਸ਼ੁਰੂ ਕਰ ਦਿਤਾ ਹੈ। ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਵਿੱਢ ਦਿੱਤੀ ਹੈ। ਭਾਜਪਾ ਦਿਗਜ ਆਗੂਆਂ ਨੇ ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਅਤੇ ਕਿਸਾਨਾਂ ਵਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਝੂਠਾ ਸਾਬਤ ਕਰਨ ਲਈ ਸਾਰੀ ਤਾਕਤ ਝੋਕ ਦਿਤੀ ਹੈ। ਸਰਕਾਰ ‘ਕਿਸਾਨ ਸਨਮਾਨ ਨਿਧੀ ਯੋਜਨਾ ਪ੍ਰੋਗਰਾਮ’ ਨੂੰ ਵੀ ਖੇਤੀ ਕਾਨੂੰਨਾਂ ਦੇ ਸੰਦਰਭ ਵਿਚ ਪ੍ਰਚਾਰਨ ਲੱਗੀ ਹੈ।

amit shahamit shah

ਇਸ ਯੋਜਨਾ ਬਹਾਨੇ ਅੱਜ ਭਾਜਪਾ ਦੇ ਸਾਰੇ ਸੀਨੀਅਰ ਮੰਤਰੀਆਂ ਨੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਤਹਿਤ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਦਿੱਲੀ ਦੇ ਮਹਿਰੌਲੀ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ’ਤੇ ਵਿਰੋਧੀ ਧਿਰ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ ਹਾਲਾਂਕਿ ਇਹ ਪ੍ਰਣਾਲੀ ਕਦੇ ਖ਼ਤਮ ਨਹੀਂ ਹੋਵੇਗੀ।

Rajnath SinghRajnath Singh

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਕ ਰੈਲੀ ਦੌਰਾਨ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਕ ਸਾਲ ਲਈ ਖੇਤੀਬਾੜੀ ਕਾਨੂੰਨ ਲਾਗੂ ਹੋਣ ਦਿਓ, ਜੇਕਰ ਇਹ ਕਿਸਾਨਾਂ ਲਈ ਲਾਭਕਾਰੀ ਸਿੱਧ ਨਹੀਂ ਹੁੰਦੇ ਤਾਂ ਅਸੀਂ ਲੋੜੀਂਦੀਆਂ ਸੋਧਾਂ ਕਰਨ ਲਈ ਤਿਆਰ ਹਾਂ। ਇਸੇ ਤਰ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਕਿਸਾਨਾਂ ਨੂੰ ਭੰਬਲਭੂਸਾ ’ਚ ਪਏ ਹੋਏ ਦੱਸਦਿਆਂ ਕਿਹਾ, “ਪੰਜਾਬ ਸਮੇਤ ਕੁਝ ਕਿਸਾਨ ਤੇ ਭੈਣ-ਭਰਾ ਨਵੇਂ ਕਾਨੂੰਨਾਂ ਬਾਰੇ ਭੰਬਲਭੂਸੇ ਵਿਚ ਪਏ ਹੋਏ ਹਨ। ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਅੰਦੋਲਨ ਨੂੰ ਤਿਆਗ ਦੇਣ ਅਤੇ ਗੱਲਬਾਤ ਲਈ ਸਰਕਾਰ ਦੇ ਸੱਦੇ ’ਤੇ ਆਉਣ।

PM ModiPM Modi

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬਟਨ ਦਬਾ ਕੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਛੇ ਸੂਬਿਆਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਖੇਤੀ ਕਾਨੂੰਨਾਂ ਖਿਲਾਫ਼ ਕੀਤਾ ਜਾ ਰਿਹਾ ਪ੍ਰਚਾਰ ਵਿਚ ਕੋਈ ਸੱਚਾਈ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਕਿਸਾਨਾਂ ਦੇ ਜੀਵਨ ਵਿਚ ਖੁਸਹਾਲੀ ਸਾਡੇ ਸਾਰਿਆਂ ਦੇ ਜੀਵਨ ਵਿਚ ਖੁਸ਼ਹਾਲੀ ਵਧਾਉਂਦੀ ਹੈ। ਅੱਜ ਦਾ ਦਿਨ ਵੀ ਬਹੁਤ ਪਵਿੱਤਰ ਹੈ। ਅੱਜ ਜੋ ਕਿਸਾਨ ਸਨਮਾਨ ਨਿਧੀ ਮਿਲੀ ਹੈ ਉਸ ਨਾਲ ਅੱਜ ਦਾ ਦਿਨ ਕਈ ਮੌਕਿਆਂ ਦਾ ਸੰਗਮ ਬਣ ਕੇ ਆਇਆ ਹੈ।’’

Farmers ProtestFarmers Protest

ਇਸੇ ਤਰ੍ਹਾਂ ਹੋਰ ਭਾਜਪਾ ਆਗੂਆਂ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮਾਂ ਜ਼ਰੀਏ ਖੇਤੀ ਕਾਨੂੰਨਾਂ ਦਾ ਗੁਣਗਾਣ ਕਰਨ ਦੀ ਕੋਸ਼ਿਸ਼ ਕੀਤੀ। ਪਰ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਕਈ ਥਾਈ ਪ੍ਰੋਗਰਾਮ ਅਧਵਾਟੇ ਹੀ ਬੰਦ ਕਰਨੇ ਪਏ ਹਨ। ਅੱਜ ਸਾਰਾ ਦਿਨ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਘਿਰਾਓ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ। ਪੰਜਾਬ ਵਿਚ ਇਕ-ਦੋ ਥਾਈ ਪੁਲਿਸ ਅਤੇ ਕਿਸਾਨਾਂ ਵਿਚਾਲੇ ਖਿੱਚੋਤਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement