
ਸਰਕਾਰ ਨੇ ਆਪਣੀ ਸਕੀਮ 'ਚ ਸਿਰਫ਼ 9.24 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਹੈ, ਜਦੋਂ ਕਿ ਕਰੀਬ 15 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ
ਨਵੀਂ ਦਿੱਲੀ - ਅੱਜ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸੁਰਜੇਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਨੂੰ 18 ਹਜ਼ਾਰ ਕਰੋੜ ਰੁਪਏ ਟਰਾਂਸਫਰ ਕਰਨ ਦਾ ਐਲਾਨ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦਾ ਦਾਗ਼ ਧੋਣ ਦੀ ਅਸਫ਼ਲ ਕੋਸ਼ਿਸ਼ ਹੈ।
Narendra Modi
ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਮੋਦੀ ਦੇ ਇਸ ਐਲਾਨ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੈਦਾ ਹੋਏ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਦੱਸਿਆ ਅਤੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਜੋ ਵੀ ਕਿਸਾਨ ਵਿਰੋਧੀ ਕੰਮ ਕੀਤੇ ਹਨ, ਉਸ ਦਾ ਉਨ੍ਹਾਂ ਨੂੰ ਜਵਾਬ ਦੇਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨ ਨਿਧੀ ਯੋਜਨਾ ਸ਼ੁਰੂ ਕੀਤੀ
Farmers Protest
ਪਰ ਇਸ 'ਚ ਸਿਰਫ਼ 9.24 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਹੈ, ਜਦੋਂ ਕਿ ਕਰੀਬ 15 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਸੁਰਜੇਵਾਲ ਨੇ ਸਵਾਲ ਕੀਤਾ ਕਿ ਇਸ ਫੰਡ ਨਾਲ ਕਰੀਬ 6 ਕਰੋੜ ਕਿਸਾਨਾਂ ਨੂੰ ਵਾਂਝੇ ਕਿਉਂ ਰੱਖਿਆ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਸਰਕਾਰ ਨੇ ਖਾਦ 'ਤੇ 5 ਫੀਸਦੀ ਜੀ.ਐੱਸ.ਟੀ. ਲਗਾਈ ਹੈ। ਦੇਸ਼ 'ਚ ਪਹਿਲੀ ਵਾਰ ਖਾਦ ਪ੍ਰਕਾਰ ਲਗਾਉਣ ਦਾ ਸ਼ਰਮਨਾਕ ਕੰਮ ਹੋਇਆ ਹੈ।
Randeep Surjewala And Narendra Modi
ਇਸੇ ਤਰ੍ਹਾਂ ਨਾਲ ਕੀਟਨਾਸ਼ਕ ਦਵਾਈਆਂ 'ਤੇ 18 ਫੀਸਦੀ ਜੀ.ਐੱਸ.ਟੀ.ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਨਾਲ ਇਹ ਸਰਕਾਰ 2016 'ਚ ਫਸਲ ਬੀਮਾ ਯੋਜਨਾ ਲੈ ਕੇ ਆਈ ਪਰ ਉਸ ਦਾ ਫ਼ਾਇਦਾ ਕਿਸਾਨਾਂ ਨੂੰ ਨਹੀਂ ਹੋਇਆ। ਇਸ ਯੋਜਨਾ ਨਾਲ 2019 ਤੱਕ ਪੂੰਜੀਪਤੀਆਂ ਨੂੰ 26 ਹਜ਼ਾਰ ਕਰੋੜ ਰੁਪਏ ਦਾ ਮੁਨਾਫ਼ਾ ਹੋਇਆ ਹੈ। ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਨੂੰ ਕਰਜ਼ ਮੁਆਫ਼ੀ ਤੋਂ ਵਾਂਝੇ ਰੱਖਿਆ ਹੈ। ਜੂਨ 2017 'ਚ ਸਰਕਾਰ ਨੇਐਲਾਨ ਕੀਤਾ ਸੀ ਕਿ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕੀਤਾ ਜਾਵੇਗਾ, ਜਦੋਂ ਕਿ ਕੁਝ ਪੂੰਜੀਪਤੀਆਂ ਦਾ ਕਰਜ਼ ਮੁਆਫ਼ ਕੀਤਾ।