MP: ਦਮੋਹ 'ਚ ਐਸ.ਏ.ਐਫ ਜਵਾਨ ਦੀ ਹੱਤਿਆ, ਸ਼ਰਾਬੀ ਨੌਜਵਾਨਾਂ ਨੇ ਕੀਤੀ ਕੁੱਟਮਾਰ
Published : Dec 25, 2022, 11:28 am IST
Updated : Dec 25, 2022, 11:28 am IST
SHARE ARTICLE
MP: SAF jawan killed in Damoh, beaten up by drunken youths
MP: SAF jawan killed in Damoh, beaten up by drunken youths

ਨੌਜਵਾਨਾਂ ਨੇ ਪਹਿਲਾਂ ਪੁਲਿਸ ਕਾਂਸਟੇਬਲ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦੇ ਸਿਰ 'ਤੇ ਪੱਥਰ ਮਾਰ ਕੇ ਹੱਤਿਆ ਕਰ ਦਿੱਤੀ

 

ਦਮੋਹ - ਮੱਧ ਪ੍ਰਦੇਸ਼ ਦੇ ਦਮੋਹ 'ਚ ਸ਼ੁੱਕਰਵਾਰ ਰਾਤ ਨੂੰ ਕੁਝ ਨੌਜਵਾਨਾਂ ਨੇ ਇਕ SAF ਜਵਾਨ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਨੌਜਵਾਨ ਨਸ਼ੇ ਦੀ ਹਾਲਤ 'ਚ ਸਨ, ਕਿਸੇ ਗੱਲ ਨੂੰ ਲੈ ਕੇ ਨੌਜਵਾਨਾਂ ਨੇ ਪਹਿਲਾਂ ਪੁਲਿਸ ਕਾਂਸਟੇਬਲ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦੇ ਸਿਰ 'ਤੇ ਪੱਥਰ ਮਾਰ ਕੇ ਹੱਤਿਆ ਕਰ ਦਿੱਤੀ।

ਮੱਧ ਪ੍ਰਦੇਸ਼ ਸਪੈਸ਼ਲ ਆਰਮਡ ਫੋਰਸ (SAF) ਦੇ 28 ਸਾਲਾ ਜਵਾਨ ਨੂੰ ਸ਼ੁੱਕਰਵਾਰ ਦੇਰ ਰਾਤ ਤਿੰਨ ਸ਼ਰਾਬੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮੁਲਜ਼ਮਾਂ ਨੇ ਜਵਾਨ ਨੂੰ ਕਈ ਵਾਰ ਪੱਥਰਾਂ ਨਾਲ ਮਾਰਿਆ ਹੈ। ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਦੇ ਕਤਲ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਕਪਤਾਨ ਸ਼ਿਵ ਕੁਮਾਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਖੇਤਰ ਦੀ ਕਸਾਈ ਮੰਡੀ 'ਚ ਸਥਿਤ ਪੁਲਿਸ ਚੌਕੀ 'ਚ ਤਾਇਨਾਤ 10ਵੀਂ ਬਟਾਲੀਅਨ ਦੇ ਐਸ.ਏ.ਐਫ ਜਵਾਨ ਸੁਰਿੰਦਰ ਸਿੰਘ (28) ਸ਼ੁੱਕਰਵਾਰ ਰਾਤ ਡਿਊਟੀ 'ਤੇ ਖਾਣਾ ਖਾ ਰਿਹਾ ਸੀ, ਜਦੋਂ ਕਿਸੇ ਨੇ ਬਾਹਰੋਂ ਰੌਲਾ ਪਾਇਆ। ਏਐਸਪੀ ਦੇ ਅਨੁਸਾਰ, ਐਸਏਐਫ ਦੇ ਜਵਾਨ ਨੇ ਬਾਹਰ ਜਾ ਕੇ ਵੇਖਿਆ ਅਤੇ ਇੱਕ ਆਟੋ-ਰਿਕਸ਼ਾ ਵਿੱਚ ਤਿੰਨ ਸ਼ਰਾਬੀ ਨੌਜਵਾਨਾਂ ਨੂੰ ਗਾਲ੍ਹਾਂ ਕੱਢ ਰਹੇ ਸਨ।

ਜਦੋਂ ਐਸ.ਏ.ਐਫ ਜਵਾਨ ਨੇ ਤਿੰਨਾਂ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਤੁਰੰਤ ਉਸ ਦੇ ਸਿਰ 'ਤੇ ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਸੁਰਿੰਦਰ ਨੂੰ ਜ਼ਖਮੀ ਦੇਖ ਕੇ ਪੁਲਿਸ ਚੌਕੀ ਅੰਦਰ ਮੌਜੂਦ ਹੋਰ ਕਾਂਸਟੇਬਲ ਬਾਹਰ ਆ ਗਏ ਅਤੇ ਉਸ ਨੂੰ ਇਲਾਜ ਲਈ ਦਮੋਹ ਜ਼ਿਲਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਮਲੇ 'ਚ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਵਾਨ ਸੁਰਿੰਦਰ 'ਤੇ ਹਮਲਾ ਕਰਨ ਤੋਂ ਬਾਅਦ ਤਿੰਨੇ ਦੋਸ਼ੀ ਉਥੋਂ ਫਰਾਰ ਹੋ ਗਏ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement