ਪੁਸ਼ਪਾ ਕਮਲ ਦਹਿਲ ਬਣੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ, ਭਲਕੇ ਚੁੱਕਣਗੇ ਸਹੁੰ
Published : Dec 25, 2022, 8:46 pm IST
Updated : Dec 25, 2022, 8:46 pm IST
SHARE ARTICLE
Pushpa Kamal Dahal
Pushpa Kamal Dahal

ਦੇਉਬਾ ਨੂੰ ਛੱਡ ਕੇ ਪ੍ਰਚੰਡ ਨੇ ਓਲੀ ਦਾ ਸਮਰਥਨ ਲਿਆ

ਕਾਠਮੰਡੂ - ਨੇਪਾਲ ਦੀ ਰਾਜਨੀਤੀ ਵਿਚ ਐਤਵਾਰ ਨੂੰ ਨਾਟਕੀ ਮੋੜ ਆਇਆ। ਇੱਥੇ ਸੱਤਾਧਾਰੀ ਗੱਠਜੋੜ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪ੍ਰਧਾਨ ਮੰਤਰੀ ਅਤੇ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਅਤੇ ਸੀਪੀਐਨ-ਮਾਓਵਾਦੀ ਕੇਂਦਰ ਦੇ ਪ੍ਰਧਾਨ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਵਿਚਕਾਰ ਪ੍ਰਧਾਨ ਮੰਤਰੀ ਦੇ ਅਹੰਦੇ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ। 

ਇਸ ਤੋਂ ਬਾਅਦ ਵਿਰੋਧੀ ਸੀਪੀਐਨ-ਯੂਐਮਐਲ ਅਤੇ ਹੋਰ ਛੋਟੀਆਂ ਪਾਰਟੀਆਂ ਨੇ ਪੁਸ਼ਪਾ ਕਮਲ ਦਹਿਲ ਨੂੰ ਆਪਣਾ ਸਮਰਥਨ ਦਿੱਤਾ। ਦਹਿਲ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਧਾਨ ਮੰਤਰੀ ਉਮੀਦਵਾਰੀ ਦੀ ਅਰਜ਼ੀ ਸੌਂਪੀ। ਦਹਿਲ ਨੇ ਨੇਪਾਲ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ 'ਚ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਆਜ਼ਾਦ ਸੰਸਦ ਮੈਂਬਰਾਂ ਸਮੇਤ 169 ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੂੰ ਨੇਪਾਲ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ।

ਨੇਪਾਲ ਦੇ ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਪੁਸ਼ਪਾ ਕਮਲ ਦਹਿਲ ਭਲਕੇ ਸ਼ਾਮ 4 ਵਜੇ (ਸਥਾਨਕ ਸਮੇਂ) ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਗਠਜੋੜ ਦੀ ਮੀਟਿੰਗ ਦੌਰਾਨ ਪੁਸ਼ਪਾ ਕਮਲ ਦਹਿਲ ਵਾਕਆਊਟ ਕਰ ਗਏ। ਉਸ ਨੇ ਸਿੱਧੇ ਨੇਪਾਲ ਦੀ ਕਮਿਊਨਿਸਟ ਪਾਰਟੀ (ਯੂਨੀਫਾਈਡ ਮਾਰਕਸਵਾਦੀ-ਲੈਨਿਨਵਾਦੀ) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਤੱਕ ਪਹੁੰਚ ਕੀਤੀ। ਇਸ ਤੋਂ ਬਾਅਦ ਮਾਓਵਾਦੀ ਕੇਂਦਰ ਦੇ ਪ੍ਰੈੱਸ ਸਕੱਤਰ ਨੇ ਦਹਿਲ ਦੇ ਬਾਹਰ ਹੋਣ ਦੀਆਂ ਖ਼ਬਰਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੀਟਿੰਗ ਵਿੱਚ ਕੋਈ ਸਮਝੌਤਾ ਨਹੀਂ ਹੋਇਆ।

ਪ੍ਰਚੰਡ ਗਠਜੋੜ ਸਰਕਾਰ ਦੀ ਅਗਵਾਈ ਕਰਨਾ ਚਾਹੁੰਦੇ ਹਨ, ਜਦਕਿ ਨੇਪਾਲੀ ਕਾਂਗਰਸ ਸਭ ਤੋਂ ਵੱਡੀ ਪਾਰਟੀ ਵਜੋਂ ਸਰਕਾਰ ਦੀ ਅਗਵਾਈ ਕਰਨ 'ਤੇ ਅੜੀ ਹੋਈ ਹੈ। ਕਾਠਮੰਡੂ 'ਚ ਸਿਆਸੀ ਡਰਾਮਾ ਜ਼ੋਰਾਂ 'ਤੇ ਹੈ। ਪ੍ਰਚੰਡ ਦੇ ਇਰਾਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਇਹ ਕਿਆਸ ਲਗਾਏ ਗਏ ਸਨ ਕਿ ਸੱਤਾਧਾਰੀ ਗਠਜੋੜ ਵਿਚ ਸਭ ਕੁਝ ਠੀਕ ਨਹੀਂ ਹੈ।

ਦੇਉਬਾ ਅਤੇ ਦਹਿਲ, ਜੋ ਕਿ ਨੇਪਾਲੀ ਕਾਂਗਰਸ ਸੰਸਦੀ ਪਾਰਟੀ ਦੇ ਮੁੜ ਨੇਤਾ ਚੁਣੇ ਗਏ ਸਨ, ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਸਨ ਕਿ ਉਹ ਪੰਜ ਸਾਲ ਦੇ ਕਾਰਜਕਾਲ 'ਚ ਢਾਈ-ਢਾਈ ਸਾਲ ਪ੍ਰਧਾਨ ਮੰਤਰੀ ਬਣੇ ਰਹਿਣਗੇ। ਹੁਣ ਦੋਵੇਂ ਇਸ ਅਹੁਦੇ ਨੂੰ ਪਹਿਲਾਂ ਹਾਸਲ ਕਰਨਾ ਚਾਹੁੰਦੇ ਹਨ। 
 

SHARE ARTICLE

ਏਜੰਸੀ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM
Advertisement