2024 Elections: 2024 'ਚ ਪ੍ਰਧਾਨ ਮੰਤਰੀ ਮੋਦੀ ਦਾ ਕੋਈ ਬਦਲ ਨਹੀਂ : ਅਜੀਤ ਪਵਾਰ
Published : Dec 25, 2023, 2:42 pm IST
Updated : Dec 25, 2023, 2:43 pm IST
SHARE ARTICLE
 Ajit Pawar
Ajit Pawar

ਅਜਿਹਾ ਫ਼ੈਸਲਾ ਸਿਰਫ਼ ਇੱਕ ਜਾਂ ਦੋ ਗੱਲਾਂ ਦੇ ਆਧਾਰ 'ਤੇ ਨਹੀਂ ਸਗੋਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਲਿਆ ਜਾਂਦਾ ਹੈ। 

2024 Elections:  ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਲਹਾਲ ਕੋਈ ਬਦਲ ਨਹੀਂ ਹੈ। ਵਿਰੋਧੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਦੀ ਅਗਵਾਈ ਨੂੰ ਚੁਣੌਤੀ ਦੇਣ ਦੀ ਯੋਜਨਾ ਬਣਾਉਣ ਦੇ ਸਬੰਧ ਵਿਚ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਪਵਾਰ ਨੇ ਕਿਹਾ ਕਿ ''ਇਸ ਸਮੇਂ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਈ ਬਦਲ ਨਹੀਂ ਹੈ। ਅਜਿਹਾ ਫ਼ੈਸਲਾ ਸਿਰਫ਼ ਇੱਕ ਜਾਂ ਦੋ ਗੱਲਾਂ ਦੇ ਆਧਾਰ 'ਤੇ ਨਹੀਂ ਸਗੋਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਲਿਆ ਜਾਂਦਾ ਹੈ। 

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਤੁਸੀਂ ਲੋਕ ਬਹੁਤ ਪ੍ਰਚਾਰ ਕਰਦੇ ਹੋ। ਪਵਾਰ ਨੇ ਕਿਹਾ ਕਿ ਦੇਸ਼ ਦੇ ਹਿੱਤਾਂ ਦੀ ਰਾਖੀ ਕੌਣ ਕਰੇਗਾ, ਕਿਸ ਦੇ ਹੱਥਾਂ 'ਚ ਦੇਸ਼ ਜ਼ਿਆਦਾ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ ਅਤੇ ਅੰਤਰਰਾਸ਼ਟਰੀ ਮੰਚ 'ਤੇ ਦੇਸ਼ ਦਾ ਅਕਸ ਕਿਸ ਨੇ ਸੁਧਾਰਿਆ ਹੈ, ਵਰਗੇ ਸਵਾਲ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ “ਅਸੀਂ ਤਿੰਨ ਰਾਜਾਂ- ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਹਾਲੀਆ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਵੇਖੇ ਹਨ। ਚੋਣਾਂ ਤੋਂ ਪਹਿਲਾਂ ਭਵਿੱਖਬਾਣੀਆਂ ਕਰਨ ਦਾ ਮਤਲਬ ਇਹ ਨਹੀਂ ਕਿ ਨਤੀਜੇ ਉਹੀ ਆਉਣਗੇ। ਇਨ੍ਹਾਂ ਤਿੰਨਾਂ ਰਾਜਾਂ ਵਿਚ ਭਾਜਪਾ ਨੇ ਚੋਣ ਜਿੱਤੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜ ਸਰਕਾਰ ਵਿਰੁੱਧ ਪੁਣੇ ਜ਼ਿਲ੍ਹੇ ਵਿਚ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਬਾਰੇ ਪੁੱਛੇ ਜਾਣ ’ਤੇ ਪਵਾਰ ਨੇ ਕਿਹਾ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਇੱਕ ਲੋਕ ਸਭਾ ਮੈਂਬਰ ਨੇ ਸੰਸਦ ਦੇ ਹੇਠਲੇ ਸਦਨ ਦੇ ਮੈਂਬਰ ਵਜੋਂ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। “ਜਦੋਂ ਅਸੀਂ ਉਸਨੂੰ 2019 ਵਿੱਚ ਟਿਕਟ ਦਿੱਤੀ ਸੀ, ਤਾਂ ਉਹ ਪ੍ਰਸਿੱਧ ਸੀ ਕਿਉਂਕਿ ਉਸ ਨੇ (ਇੱਕ ਉਸਨੇ ਟੀਵੀ ਸੀਰੀਅਲ ਵਿੱਚ ਸੰਭਾਜੀ ਮਹਾਰਾਜ ਦੀ ਭੂਮਿਕਾ ਨਿਭਾਈ ਸੀ ਅਤੇ ਉਹ ਇੱਕ ਚੰਗਾ ਭਾਸ਼ਣਕਾਰ ਸੀ। 

ਇਸ ਸਾਲ ਜੁਲਾਈ ਵਿਚ ਅੱਠ ਹੋਰ ਐਨਸੀਪੀ ਨੇਤਾਵਾਂ ਦੇ ਨਾਲ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਰਾਜ ਸਰਕਾਰ ਵਿੱਚ ਸ਼ਾਮਲ ਹੋਏ ਅਜੀਤ ਪਵਾਰ ਨੇ ਕਿਹਾ, “ਮੈਂ ਉਨ੍ਹਾਂ ਦੀ ਥਾਂ (2024 ਦੀਆਂ ਲੋਕ ਸਭਾ ਚੋਣਾਂ ਵਿੱਚ) ਦਾ ਫੈਸਲਾ ਕਰ ਲਿਆ ਹੈ ਅਤੇ ਮੈਂ ਹੁਣ ਤੁਹਾਨੂੰ ਦੱਸ ਸਕਦਾ ਹਾਂ ਕਿ ਮੇਰਾ ਉਮੀਦਵਾਰ ਯਕੀਨੀ ਤੌਰ 'ਤੇ ਸੀਟ ਜਿੱਤੇਗਾ। 

(For more news apart from 2024 Elections, stay tuned to Rozana Spokesman)

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement