Gurdaspur Grenade Attack: ਗੁਦਾਸਪੁਰ ਗ੍ਰਨੇਡ ਹਮਲੇ ’ਚ ਸ਼ਾਮਲ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਹਾਦਸਾ

By : PARKASH

Published : Dec 25, 2024, 12:29 pm IST
Updated : Dec 25, 2024, 12:29 pm IST
SHARE ARTICLE
Accident with ambulance carrying bodies of youth involved in Gurdaspur grenade attack to Punjab
Accident with ambulance carrying bodies of youth involved in Gurdaspur grenade attack to Punjab

Gurdaspur Grenade Attack: ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ

 

Gurdaspur Grenade Attack: ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਪੰਜਾਬ ਦੇ ਤਿੰਨ ਸ਼ੱਕੀ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਯੂ.ਪੀ ਤੋਂ ਪੰਜਾਬ ਲਿਜਾ ਰਹੀ ਐਂਬੂਲੈਂਸ ਨਾਲ ਮੰਗਲਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੈਡਐਫ਼) ਦੇ ਤਿੰਨ ਸ਼ੱਕੀ ਹਮਲਾਵਰਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿਚ ਹੋਏ ਗ੍ਰਨੇਡ ਹਮਲੇ ਵਿਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਨੌਜਵਾਨਾਂ ਯੂਪੀ ਦੇ ਜ਼ਿਲ੍ਹਾ ਪੀਲੀਭੀਤ ਵਿਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ ਸਨ।

ਅਧਿਕਾਰੀਆਂ ਨੇ ਦਸਿਆ ਕਿ ਐਂਬੂਲੈਂਸ ਨਾਲ ਟੱਕਰ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਤੇ ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਐਂਬੂਲੈਂਸ ਖ਼ਰਾਬ ਹੋ ਗਈ। ਇਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ’ਚ ਲਿਜਾਇਆ ਗਿਆ।

ਰਾਮਪੁਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਹਮਲਾਵਰਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ’ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ ’ਚ ਲਿਜਾਇਆ ਗਿਆ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement