26 ਜਨਵਰੀ : ਆਜ਼ਾਦੀ ਸੰਗਰਾਮ ਤੋਂ ਬਾਅਦ ਇਸ ਦਿਨ ਮਿਲਿਆ ਸੀ ਭਾਰਤ ਨੂੰ ਆਪਣਾ ਸੰਵਿਧਾਨ
Published : Jan 26, 2018, 3:02 pm IST
Updated : Jan 26, 2018, 9:32 am IST
SHARE ARTICLE

ਇਹ ਭਾਰਤ ਦੀਆਂ ਤਿੰਨ ਰਾਸ਼ਟਰੀ ਛੁੱਟੀਆਂ ਵਿੱਚੋਂ ਇੱਕ ਹੈ। ਬਰਤਾਨਵੀ ਰਾਜ ਤੋਂ ਬਾਅਦ ਜਦੋਂ ਆਜ਼ਾਦ ਹੋਏ ਭਾਰਤ ਨੇ 26 ਜਨਵਰੀ ਨੂੰ ‘‘ਪ੍ਰਭੂਸੱਤਾ ਸੰਪੰਨ, ਜਮਹੂਰੀ ਗਣਰਾਜ’’ ਦਾ ਨਾਮ ਗ੍ਰਹਿਣ ਕੀਤਾ ਸੀ, ਤਾਂ ਇੱਕ ਵਾਇਸਰਾਏ ਦੇ ਨਾਮ ’ਤੇ ਬਣੇ ਇੱਕ ਸਟੇਡੀਅਮ ਵਿੱਚ ਇਹ ਜਸ਼ਨ ਹੋਏ ਸਨ ਤੇ ਉਦੋਂ ਹੀ ਦੇਸ਼ ਦਾ ਪਹਿਲਾ ਰਾਸ਼ਟਰਪਤੀ ਬਣਿਆ ਸੀ। ਭਾਰਤ ਦੀ ਆਜ਼ਾਦੀ ਦੀ ਲਹਿਰ ਮਗਰੋਂ ਆਜ਼ਾਦ ਮੁਲਕ ਵਜੋਂ ਸਥਾਪਤ ਹੋਣ ਬਾਰੇ ਘਟਨਾਵਾਂ ਦੀ ਲਡ਼ੀ ਬਡ਼ੀ ਹੀ ਦਿਲਚਸਪ ਹੈ। ਦਿਨ ਵੀਰਵਾਰ, 26 ਜਨਵਰੀ 1950 ਨੂੰ ਗਵਰਨਮੈਂਟ ਹਾਊਸ ਦੇ ਰੌਸ਼ਨੀ ਨਾਲ ਚਮਚਮਾਉਂਦੇ ਗੁੰਬਦਾਂ ਵਾਲੇ ਦਰਬਾਰ ਹਾਲ ਵਿੱਚ 10 ਵੱਜ ਕੇ 18 ਮਿੰਟ ’ਤੇ ਭਾਰਤ ਨੂੰ ਪ੍ਰਭੂਸੱਤਾ ਸੰਪੰਨ ਜਮਹੂਰੀ ਗਣਰਾਜ ਐਲਾਨਿਆ ਗਿਆ। ਛੇ ਮਿੰਟ ਮਗਰੋਂ ਡਾ. ਰਾਜਿੰਦਰ ਪ੍ਰਸਾਦ ਨੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਭਾਗਾਂ ਭਰੇ ਮੌਕੇ ’ਤੇ 10:30 ਵਜੇ ਤੋਂ ਥੋਡ਼੍ਹੇ ਕੁ ਸਮੇਂ ਮਗਰੋਂ 31 ਤੋਪਾਂ ਦੀ ਸਲਾਮੀ ਨਾਲ ਇਹ ਐਲਾਨ ਕੀਤਾ ਗਿਆ। ਇੱਕ ਬੇਹੱਦ ਪ੍ਰਭਾਵਸ਼ਾਲੀ ਸਹੁੰ ਚੁੱਕ ਰਸਮ ਮੌਕੇ ਸੇਵਾਮੁਕਤ ਹੋ ਰਹੇ ਗਵਰਨਰ-ਜਨਰਲ ਸੀ ਰਾਜਾਗੋਪਾਲ ਨੇ ਰਿਪਬਲਿਕ ਆਫ ਇੰਡੀਆ- ਭਾਰਤ ਦਾ ਐਲਾਨਨਾਮਾ ਪਡ਼੍ਹਿਆ। ਫਿਰ ਰਾਸ਼ਟਰਪਤੀ ਨੇ ਸਹੁੰ ਚੁੱਕੀ ਤੇ ਆਪਣਾ ਸੰਖੇਪ ਜਿਹਾ ਭਾਸ਼ਨ ਪਹਿਲਾਂ ਹਿੰਦੀ ਭਾਸ਼ਾ ਵਿੱਚ ਤੇ ਫਿਰ ਅੰਗਰੇਜ਼ੀ ਭਾਸ਼ਾ ਵਿੱਚ ਦਿੱਤਾ।

ਸਹੀ 2:30 ਵਜੇ ਬਾਅਦ ਦੁਪਹਿਰ ਰਾਸ਼ਟਰਪਤੀ, ਗਵਰਨਮੈਂਟ ਹਾਊਸ ਵਿੱਚ ਇੱਕ 35 ਸਾਲ ਪੁਰਾਣੀ ਪਰ ਮੌਕੇ ’ਤੇ ਸ਼ਿੰਗਾਰੀ ਹੋਈ ਵਿਸ਼ੇਸ਼ ਬੱਘੀ ਵਿੱਚ ਬਾਹਰ ਆਏ। ਇਸ ਬੱਘੀ ਨੂੰ ਛੇ ਹੱਟੇ-ਕੱਟੇ ਆਸਟਰੇਲਿਆਈ ਘੋਡ਼ੇ ਜੋਡ਼ੇ ਹੋਏ ਸਨ ਤੇ ਰਾਸ਼ਟਰਪਤੀ ਦੇ ਬਾਡੀਗਾਰਡ ਇਸ ਨੂੰ ਐਸਕਾਰਟ ਕਰ ਰਹੇ ਸਨ। 


ਇਰਵਿਨ ਸਟੇਡੀਅਮ ਜੈ-ਜੈਕਾਰ ਦੇ ਨਾਅਰਿਆਂ ਨਾਲ ਗੂੰਜ ਉੱਠਿਆ ਸੀ ਤੇ ਲੋਕ ਰੁੱਖਾਂ, ਇਮਾਰਤਾਂ ਤੇ ਜੋ ਸੰਭਵ ਥਾਵਾਂ ਸਨ, ’ਤੇ ਚਡ਼੍ਹ ਕੇ ਖੁਸ਼ੀ ਵਿੱਚ ਜੈ-ਜੈਕਾਰ ਕਰ ਰਹੇ ਸਨ। ਰਾਸ਼ਟਰਪਤੀ ਹੱਥ ਜੋਡ਼ ਕੇ ਇਨ੍ਹਾਂ ਦਾ ਹੁੰਗਾਰਾ ਭਰ ਰਹੇ ਸਨ। ਪੂਰੇ 3:45 ਵਜੇ ਇਹ ਬੱਘੀ ਇਰਵਿਨ ਸਟੇਡੀਅਮ ਵਿੱਚ ਪੁੱਜੀ ਜਿੱਥੇ 3000 ਅਫਸਰ ਤੇ ਤਿੰਨੇ ਭਾਰਤੀ ਸੈਨਾਵਾਂ ਦੇ ਦੋ ਜਰਨੈਲ ਤੇ ਪੁਲੀਸ ਰਸਮੀ ਪਰੇਡ ਲਈ ਤਣੇ ਹੋਏ ਸਨ। 


ਸੱਤ ਮਾਸ ਬੈਂਡ ਵਾਲੇ ਪੁਲੀਸ ਤੇ ਫੌਜੀ ਬਲਾਂ ਨੇ ਉਸ ਸਮੇਂ ਕਮਾਲ ਦਾ ਦ੍ਰਿਸ਼ ਪੇਸ਼ ਕੀਤਾ ਸੀ। ਭਾਰਤ ਦੀ ਪਹਿਲੀ ਫੋਟੋ ਪੱਤਰਕਾਰ ਹੋਮਾਇਵਿਆਰਵਾਲਾ ਵੱਲੋਂ ਇਸ ਸਮੇਂ ਦੀਆਂ ਖਿੱਚੀਆਂ ਤਸਵੀਰਾਂ ਵੀ ਇਤਿਹਾਸਕ ਹਨ। ਸਟੇਡੀਅਮ ਵਿੱਚ ਪੁਰਾਣੇ ਕਿਲੇ ਦੇ ਪਿਛੋਕਡ਼ ਵਿੱਚ ਮਾਰਚ ਕਰਦੇ ਸੈਨਿਕ, ਸਹੁੰ ਚੁੱਕਦੇ ਡਾ. ਰਾਜਿੰਦਰ ਪ੍ਰਸਾਦ (ਹੁਣ ਦੇ ਵਿਜੇ ਚੌਕ ਵਿੱਚ ਬਿਨਾਂ ਕਿਸੇ ਸੁਰੱਖਿਆ ਦੇ) ਅੱਜ ਵੀ ਉਨ੍ਹਾਂ ਪਲਾਂ ਦੀ ਵਿਲੱਖਣ ਦਾਸਤਾਂ ਬਿਆਨਦੇ ਹਨ।

SHARE ARTICLE
Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement