ਭਾਰਤ ਮਾਤਾ ਦੀ ਜੈ! ਜਵਾਨਾਂ ਨੇ ਲੱਦਾਖ 'ਚ 17 ਹਜ਼ਾਰ ਫੁੱਟ 'ਤੇ ਲਹਿਰਾਇਆ ਤਿਰੰਗਾ
Published : Jan 26, 2020, 12:53 pm IST
Updated : Jan 26, 2020, 12:53 pm IST
SHARE ARTICLE
File Photo
File Photo

ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨੇ ਮਾਈਨਸ 20 ਡਿਗਰੀ ਸੈਲਸੀਅਸ ਤੋਂ ਵੀ ਘੱਟ ਤਾਪਮਾਨ ਦਰਮਿਆਨ ਭਾਰਤ ਮਾਤਾ ਦੀ ਜੈ

ਲੱਦਾਖ— ਪੂਰੇ ਦੇਸ਼ 'ਚ ਅੱਜ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਰਮਿਆਨ ਭਾਰਤੀ ਫੌਜ ਦੇ ਜਵਾਨਾਂ ਨੇ 17 ਹਜ਼ਾਰ ਫੁੱਟ ਦੀ ਉੱਚਾਈ 'ਤੇ ਲੱਦਾਖ 'ਚ ਤਿਰੰਗਾ ਲਹਿਰਾਇਆ ਹੈ। ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨੇ ਮਾਈਨਸ 20 ਡਿਗਰੀ ਸੈਲਸੀਅਸ ਤੋਂ ਵੀ ਘੱਟ ਤਾਪਮਾਨ ਦਰਮਿਆਨ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਦਰਮਿਆਨ ਲੱਦਾਖ 'ਚ 17 ਹਜ਼ਾਰ ਫੁੱਟ 'ਤੇ ਤਿਰੰਗਾ ਲਹਿਰਾਇਆ।

File PhotoFile Photo

ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਤੋਂ ਬਾਅਦ ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇ ਲੱਦਾਖ 'ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇਕ ਰੈਲੀ ਦੌਰਾਨ ਕਿਹਾ ਸੀ ਕਿ ਧਾਰਾ-370 ਹਟਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ 'ਚ ਖੁੱਲ੍ਹੇ ਮਨ ਅਤੇ ਜੋਸ਼ ਨਾਲ ਗਣਤੰਤਰ ਦਿਵਸ ਮਨਾਇਆ ਜਾਵੇਗਾ।



 

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ 71ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਨੈਸ਼ਨਲ ਵਾਰ ਮੈਮੋਰਿਅਲ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਆਰਮੀ ਚੀਫ਼ ਐਮਐਸ ਨਰਵਣੇ ਵੀ ਮੋਜੂਦ ਸਨ।

File PhotoFile Photo

ਗਣਤੰਤਰ ਦਿਵਸ ਦੇ ਮੌਕੇ ਤੇ ਫ਼ੌਜ਼ ਦੁਆਰਾ ਕੱਢੀ ਜਾਂਦੀ ਪਰੇਡ ਨੂੰ ਆਪਣੀ ਸਲਾਮੀ ਦੇਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਜਪੱਥ ਪਹੁੰਚੇ। ਇਥੇ ਇਨ੍ਹਾਂ ਦੀ ਅਗਵਾਈ ਪ੍ਰਧਾਨਮੰਤਰੀ ਮੋਦੀ ਨੇ ਕੀਤੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement