ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਮੌਤ
Published : Jan 26, 2021, 11:19 am IST
Updated : Jan 26, 2021, 11:21 am IST
SHARE ARTICLE
FARMER
FARMER

ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਪੰਚ ਭੁਪਿੰਦਰ ਸਿੰਘ ਦੀ ਸਿੰਘੂ ਬਾਰਡਰ 'ਤੇ ਪਹੁੰਚਣ ਮਗਰੋਂ ਸਿਹਤ ਵਿਗੜ ਗਈ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਕੜਾਕੇ ਦੀ ਠੰਢ ਵਿਚ ਸੰਘਰਸ਼ ਕਰਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। 

farmerfarmer

ਜਾਣਕਾਰੀ ਮੁਤਾਬਕ ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਪੰਚ ਭੁਪਿੰਦਰ ਸਿੰਘ ਦੀ ਸਿੰਘੂ ਬਾਰਡਰ 'ਤੇ ਪਹੁੰਚਣ ਮਗਰੋਂ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ‘ਤੇ ਡਟੇ ਕਿਸਾਨਾਂ ਨੂੰ ਕਰੀਬ 2 ਮਹੀਨੇ ਹੋ ਚੁੱਕੇ ਹਨ। ਕੜਾਕੇ ਦੀ ਠੰਢ ਵਿਚ ਵੀ ਬਜ਼ੁਰਗ, ਬੀਬੀਆਂ, ਨੌਜਵਾਨਾਂ ਤੇ ਬੱਚਿਆਂ ਦਾ ਜੋਸ਼ ਬਰਕਰਾਰ ਹੈ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement