ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਤਣਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਦਿੱਤੇ ਹੁਕਮ
Published : Jan 26, 2021, 6:57 pm IST
Updated : Jan 26, 2021, 6:57 pm IST
SHARE ARTICLE
Capt Amarinder Singh
Capt Amarinder Singh

ਡੀਜੀਪੀ ਨੂੰ ਅਮਨ ਕਾਨੂੰਨ ਦੀ ਵਿਵਸਥਾ ਭੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਹੱਕੀ ਮੰਗਾਂ ਲਈ ਲਈ ਲੜ ਰਹੇ ਕਿਸਾਨਾਂ ਨੂੰ ਤੁਰੰਤ ਦਿੱਲੀ ਨੂੰ ਛੱਡਣ ਅਤੇ ਵਾਪਸ ਸਰਹੱਦਾਂ ਉਤੇ ਪਹੁੰਚਣ ਦੀ ਅਪੀਲ ਕੀਤੀ ਜਿੱਥੇ ਉਹ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ।  ਮੁੱਖ ਮੰਤਰੀ ਨੇ ਦਿੱਲੀ ਵਿੱਚ ਹਿੰਸਾ ਤੇ ਤਨਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਸੂਬੇ ਵਿੱਚ ਕਿਸੇ ਵੀ ਕੀਮਤ ਅਮਨ ਕਾਨੂੰਨ ਵਿਵਸਥਾ ਭੰਗ ਨਾ ਹੋਵੇ।

farmerfarmerਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਸਪੱਸ਼ਟ ਤੌਰ ‘ਤੇ ਕੁਝ ਲੋਕਾਂ ਦੁਆਰਾ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਨੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਆਪਸੀ ਸਮਝੌਤੇ ਰਾਹੀਂ ਟਰੈਕਟਰ ਮਾਰਚ ਲਈ ਮਿੱਥੇ ਨਿਯਮਾਂ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਨ੍ਹਾਂ ਗੈਰ ਸਮਾਜਿਕ ਤੱਤਾਂ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਵਿੱਚ ਗੜਬੜੀ ਪੈਦਾ ਕੀਤੀ। ਉਨ੍ਹਾਂ ਇਤਿਹਾਸਕ ਲਾਲ ਕਿਲ੍ਹੇ ਅਤੇ ਕੌਮੀ ਰਾਜਧਾਨੀ ਦੀਆਂ ਕੁਝ ਹੋਰ ਮਹੱਤਵਪੂਰਣ ਥਾਵਾਂ ‘ਤੇ ਵਾਪਰੀਆਂ ਘਟਨਾਵਾਂ ਦੀ ਵੀ ਨਿੰਦਾ ਕੀਤੀ।

farmer tractor pradefarmer tractor pradeਇਹ ਜ਼ਿਕਰ ਕਰਦਿਆਂ ਕਿ ਵੱਡੇ ਕਿਸਾਨ ਆਗੂ ਪਹਿਲਾਂ ਹੀ ਅਤੇ ਪੂਰੀ ਤਰ੍ਹਾਂ ਨਾਲ ਇਸ ਹਿੰਸਾ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਤੋਂ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਤੁਰੰਤ ਕੌਮੀ ਰਾਜਧਾਨੀ ਖਾਲੀ ਕਰਨੀ ਚਾਹੀਦੀ ਹੈ ਅਤੇ ਸਰਹੱਦਾਂ ‘ਤੇ ਆਪਣੇ ਟਿਕਾਣਿਆਂ ‘ਤੇ ਵਾਪਸ ਚਲੇ ਜਾਣਾ ਚਾਹੀਦਾ ਹੈ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਸੰਕਟ ਦੇ ਹੱਲ ਲਈ ਕੇਂਦਰ ਨਾਲ ਰਾਬਤਾ ਰੱਖਣਾ ਚਾਹੀਦਾ ਹੈ। 

PM Modi at the National War Memorial PM Modi at the National War Memorialਕੌਮੀ ਰਾਜਧਾਨੀ ਵਿੱਚ ਕੁਝ ਗੈਰ ਸਮਾਜਿਕ ਤੱਤਾਂ ਦੁਆਰਾ ਕੀਤੀ ਹਿੰਸਾ ਨਾ ਬਰਦਾਸ਼ਤ ਯੋਗ ਹੈ। ਇਹ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਦੁਆਰਾ ਪੈਦਾ ਕੀਤੀ ਸਦਭਾਵਨਾ ‘ਤੇ ਮਾੜਾ ਅਸਰ ਪਾਵੇਗਾ। ਕਿਸਾਨ ਨੇਤਾਵਾਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ ਟਰੈਕਟਰ ਰੈਲੀ ਨੂੰ ਮੁਅੱਤਲ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਛੱਡ ਕੇ ਸਰਹੱਦਾਂ ‘ਤੇ ਪਰਤ ਆਉਣ। 

farmer tractor pradefarmer tractor pradeਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਹੀ ਸੰਜਮ ਵਰਤਣ ਲਈ ਕਿਹਾ ਜਿਵੇਂ ਉਹ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਅਤੇ ਪਹਿਲਾਂ ਪੰਜਾਬ ਵਿੱਚ ਸ਼ਾਂਤਮਈ ਅੰਦੋਲਨ ਦੌਰਾਨ ਰੱਖ ਰਹੇ ਸਨ। ਇਹ ਗੱਲ ਕਰਦਿਆਂ ਕਿ ਸ਼ਾਂਤੀ ਉਨ੍ਹਾਂ ਦੇ ਅੰਦੋਲਨ ਦੀ ਵਿਸ਼ੇਸ਼ਤਾ ਰਹੀ ਹੈ ਜਿਸ ਸਦਕਾ ਉਨ੍ਹਾਂ ਨੂੰ ਭਾਰਤ ਅਤੇ ਵਿਸ਼ਵ ਭਰ ਤੋਂ ਸਮਰਥਨ ਮਿਲਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੁਆਰਾ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਮਨ-ਕਾਨੂੰਨ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement