
ਪਰੇਡ ਦੌਰਾਨ ਟਰੈਕਟਰ ਪਲਟਣ ਕਰਕੇ ਇਕ ਕਿਸਾਨ ਦੀ ਮੌਤ ਹੋ ਗਈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਕੜਾਕੇ ਦੀ ਠੰਢ ਵਿਚ ਸੰਘਰਸ਼ ਕਰਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ।
ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ 'ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟ੍ਰੈਕਟਰ ਮਾਰਚ ਵੀ ਕੱਢ ਰਹੇ ਹਨ। ਪਰੇਡ ਦੌਰਾਨ ਇੱਕ ਟਰੈਕਟਰ ਪਲਟਣ ਕਰਕੇ ਇਕ ਕਿਸਾਨ ਦੀ ਮੌਤ ਹੋ ਗਈ।