
ਰਸਤੇ ਵਿਚ ਕੀਤੀ ਕਿਸਾਨਾਂ ਨੂੰ ਜਲ ਛਕਾਉਣ ਦੀ ਸੇਵਾ
ਨਵੀਂ ਦਿੱਲੀ : 26 ਜਨਵਰੀ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਟਰੈਕਟਰ ਪਰੇਡ ਨੂੰ ਲੈ ਕੇ ਸਥਾਨਕ ਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਖਾਸ ਕਰ ਕੇ ਦਿੱਲੀ ਦੇ ਮੁਸਲਮਾਨ ਭਾਈਚਾਰੇ ਨੇ ਕਿਸਾਨਾਂ ਦਾ ਦਿਲ ਖੋਲ੍ਹ ਕੇ ਸੁਆਗਤ ਕੀਤਾ । ਮੁਸਲਮਾਨਾਂ ਵਲੋਂ ਕਿਸਾਨਾਂ ਲਈ ਰਸਤੇ ’ਚ ਜਲ ਛਕਾਉਣ ਦੀ ਸੇਵਾ ਕੀਤੀ ਗਈ।
Tractor Parade
ਇਸੇ ਤਰ੍ਹਾਂ ਦਿੱਲੀ ਵਾਸੀਆਂ ਨੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਕਈ ਥਾਈ ਪੁਲਿਸ ਮੁਲਾਜ਼ਮਾਂ ਅਤੇ ਕਿਸਾਨਾਂ ਵਿਚਾਲੇ ਫੁੱਲਾਂ ਦਾ ਅਦਾਨ-ਪ੍ਰਦਾਨ ਵੀ ਹੋਇਆ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨ ਬਾਰੇ ਹਾਲੇ ਤਕ ਕੋਈ ਸਹਿਮਤੀ ਨਹੀਂ ਬਣ ਸਕੀ।
tractor parade
ਅਖੀਰਲੇ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਮੁਤਾਬਕ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਿਤ ਪ੍ਰੋਗਰਾਮ ਮੁਤਾਬਕ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਉਣ ਦਾ ਐਲਾਨ ਕੀਤਾ।
tractor parade
ਦੂਜੇ ਪਾਸੇ ਕਿਸਾਨ ਆਗੂਆਂ ਦੀਆਂ ਮਾਨਸ਼ਾਵਾਂ ਦੇ ਉਲਟ ਕੁੱਝ ਨੌਜਵਾਨਾਂ ਵਲੋਂ ਦਿੱਲੀ ਦੇ ਲਾਲ ਕਿਲੇ ਵਿਖੇ ਝੰਡਾ ਲਹਿਰਾਉਣ ਬਾਅਦ ਮਸਲਾ ਉਲਝਦਾ ਵਿਖਾਈ ਦੇ ਰਿਹਾ ਹੈ। ਦੇਰ ਸ਼ਾਮ ਕਿਸਾਨ ਆਗੂਆਂ ਨੇ ਟਰੈਕਟਰ ਮਾਰਚ ਨੂੰ ਮੁਲਤਵੀ ਕਰਦਿਆਂ ਸਾਰੇ ਕਿਸਾਨਾਂ ਨੂੰ ਧਰਨਾ ਸਥਾਨਾਂ ‘ਤੇ ਪਰਤ ਆਉਣ ਦੀ ਸਲਾਹ ਦਿਤੀ ਹੈ। ਕਿਸਾਨੀ ਅੰਦੋਲਨ ਵਾਲੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿਤੀਆਂ ਗਈਆਂ ਹਨ ਅਤੇ ਧਾਰਾ 144 ਲਗਾ ਦਿਤੀ ਹੈ।