
ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੀ ਹੋ ਰਹੀ ਐਮਰਜੈਂਸੀ ਮੀਟਿੰਗ, ਐਨਐਸਏ ਅਜੀਤ ਡੋਭਾਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਵੀ ਸ਼ਾਮਿਲ
ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਕਈ ਥਾਵਾਂ ‘ਤੇ ਮਾਹੌਲ ਤਣਾਅਪੂਰਨ ਹੋ ਗਿਆ। ਸੂਤਰਾਂ ਅਨੁਸਾਰ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਹਿ ਮੰਤਰੀ ਵਿਚਾਲੇ ਅਹਿਮ ਬੈਠਕ ਹੋ ਰਹੀ ਹੈ। ਇਸ ਮੀਟਿੰਗ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਵੀ ਸ਼ਾਮਿਲ ਹਨ|
Farmers at Red Fort
ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਤੋਂ ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਦੱਸ ਦਈਏ ਕਿ ਲਾਲ ਕਿਲ੍ਹੇ ਵਿਚ ਤਿਰੰਗੇ ਨਾਲ ਕੇਸਰੀ ਨਿਸ਼ਾਨ ਲਹਿਰਾਉਣ ਕਾਰਨ ਸਥਿਤੀ ਗੰਭੀਰ ਹੋ ਗਈ ਹੈ।
Amit Shah
ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਇੰਡੀਅਨ ਟੈਲੀਗ੍ਰਾਫ ਐਕਟ 1885 ਦੇ ਸੈਕਸ਼ਨ 7 ਅਧੀਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਆਦੇਸ਼ ਮੁਤਾਬਕ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਿੰਘੁ, ਗਾਜ਼ੀਪੁਰ, ਟਿਕਰੀ ,ਮੁਕਰਾਬਾਕ ,ਨੰਗਲੋਈ ਦੇ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।