
ਕਈ ਥਾਈਂ ਕਿਸਾਨਾਂ ਦੇ ਕਾਫਲਿਆਂ ‘ਤੇ ਹੋ ਰਹੀ ਫੁੱਲਾਂ ਦੀ ਵਰਖਾ
ਨਵੀਂ ਦਿੱਲੀ: ਕਿਸਾਨਾਂ ਦੀ ਇਤਿਹਾਸਕ ਟਰੈਕਟਰ ਪਰੇਡ ਮੌਕੇ ਕਿਸਾਨ ਭਾਈਚਾਰੇ ਨੂੰ ਵੱਖ-ਵੱਖ ਸਮੂਹਾਂ ਦਾ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਦਿੱਲੀ ਵਾਸੀਆਂ ਨੇ ਟਿਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।
Locals in delhi shower flower petals on farmers
ਦਿੱਲੀ ਦੇ ਮੁੰਡਕਾ ਇਲਾਕੇ ਵਿਚ ਦਿੱਲੀ ਵਾਸੀਆਂ ਨੇ ਕਈ ਕਿਲੋਮੀਟਰ ਪੈਦਲ ਚੱਲ ਕੇ ਆ ਰਹੇ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਨਾਲ ਹੱਥਾਂ ਵਿਚ ਕਿਸਾਨੀ ਦੇ ਝੰਡੇ ਅਤੇ ਤਿੰਰੰਗੇ ਲੈ ਕੇ ਟਿਕਰੀ ਬਾਰਡ ਤੋਂ ਦਿੱਲੀ ਵੱਲ ਕੂਚ ਰਹੇ ਕਿਸਾਨਾਂ ਦਾ ਜੋਸ਼ ਹੋਰ ਵਧ ਗਿਆ।
Locals in delhi shower flower petals on farmers
ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਸਫਲ ਬਣਾਉਣ ਲਈ ਸਥਾਨਕ ਲੋਕਾਂ ਵੱਲੋਂ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ। ਟਰੈਕਟਰ ਪਰੇਡ ਲਈ ਆ ਰਹੇ ਕਿਸਾਨਾਂ ਦੇ ਸਵਾਗਤ ਲਈ ਦਿੱਲੀ ਦੇ ਲੋਕਾਂ ਨੇ ਭਾਰੀ ਮਾਤਰਾ ਵਿਚ ਫੁੱਲ ਮੰਗਵਾ ਕੇ ਰੱਖੇ ਹੋਏ ਹਨ।
Locals in delhi shower flower petals on farmers
ਇਸ ਦੌਰਾਨ ਕਿਸਾਨਾਂ ਨੇ ਇਸ ਪਿਆਰ ਅਤੇ ਸਤਿਕਾਰ ਲਈ ਦਿੱਲੀ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਹ ਸਵਾਗਤ ਦੇਖ ਦੇ ਕਿਸਾਨ ਤੇ ਨੌਜਵਾਨ ਬਹੁਤ ਖੁਸ਼ ਦਿਖਾਈ ਦੇ ਰਹੇ ਹਨ। ਭਾਰੀ ਗਿਣਤੀ ਵਿਚ ਕਿਸਾਨ ਜੈਕਾਰਿਆਂ ਦੀ ਗੂੰਜ ਨਾਲ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਦੇ ਸਵਰੂਪ ਨਗਰ ਇਲਾਕੇ ਵਿਚ ਵੀ ਸਥਾਨਕ ਲੋਕਾਂ ਨੇ ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ 'ਤੇ ਕੀਤੀ ਫੁੱਲਾਂ ਦੀ ਵਰਖਾ ਕੀਤੀ।
Kisan Tractor Parade
ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਸਤਿਕਾਰ ਇਕ ਵਿਲੱਖਣ ਮਿਸਾਲ ਪੇਸ਼ ਕਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਕਿਸਾਨਾਂ ਦੇ ਸ਼ਾਨਦਾਰ ਸਵਾਗਤ ਲਈ ਲੋਕ ਦਿੱਲੀ ਵਾਸੀਆਂ ਦਾ ਧੰਨਵਾਦ ਕਰ ਰਹੇ ਹਨ।