
ਅਗਲੇ ਆਦੇਸ਼ਾਂ ਤਕ ਬੰਦ ਰਹੇਗੀ ਇੰਟਰਨੈੱਟ ਸੇਵਾ
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੱਢੀ ਜਾ ਰਹੀ ਟਰੈਕਟਰ ਰੈਲੀ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੜਬੜ ਕਰਨ ਦੀ ਕੋਸ਼ਿਸ ਦੀ ਕੀਤੀ ਗਈ ਜਿਸ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਹਿਮ ਫੈਸਲਾ ਲਿਆ ਗਿਆ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਇੰਡੀਅਨ ਟੈਲੀਗ੍ਰਾਫ ਐਕਟ 1885 ਦੇ ਸੈਕਸ਼ਨ 7 ਅਧੀਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
Photo
ਗ੍ਰਹਿ ਮੰਤਰਾਲੇ ਦੇ ਆਦੇਸ਼ ਮੁਤਾਬਕ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਿੰਘੁ, ਗਾਜ਼ੀਪੁਰ, ਟਿਕਰੀ ,ਮੁਕਰਾਬਾਕ ,ਨੰਗਲੋਈ ਦੇ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।