
ਕਿਸਾਨਾਂ ਨੂੰ ਰੋਕਣ ਲਈ ਲਗਾਈਆਂ ਗਈਆਂ ਬੱਸਾਂ ਦੀ ਭੰਨਤੋੜ ਕਰ ਰਿਹਾ ਸੀ ਸ਼ੱਕੀ ਵਿਅਕਤੀ
ਨਵੀਂ ਦਿੱਲੀ: ਕਿਸਾਨੀ ਅੰਦੋਲਨ ਨੂੰ ਮੁੱਢ ਤੋਂ ਹੀ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਪਿਛਲੇ 62 ਦਿਨਾਂ ਦੌਰਾਨ ਹਰ ਰੋਜ਼ ਕਿਸਾਨ ਜਥੇਬੰਦੀਆਂ ਵੱਲੋਂ ਸ਼ੱਕੀ ਬੰਦੇ ਫੜੇ ਜਾਂਦੇ ਸੀ। ਇਸ ਦੇ ਚਲਦਿਆਂ ਅੱਜ ਵੀ ਕਿਸਾਨਾਂ ਵੱਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਵਿਅਕਤੀ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਈਆਂ ਗਈਆਂ ਬੱਸਾਂ ਦੀ ਭੰਨਤੋੜ ਕਰ ਰਿਹਾ ਸੀ। ਕਿਸਾਨਾਂ ਨੇ ਇਸ ਵਿਅਕਤੀ ਨੂੰ ਕਾਬੂ ਕਰਕੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।