
ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨ ਅਤੇ ਸਾਡੀ ਸਰਕਾਰ ਦਾ ਮਾਮਲਾ ਹੈ ।
ਨਵੀਂ ਦਿੱਲ਼ੀ :ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਨਾਲ ਕੋਈ ਸਬੰਧ ਨਹੀਂ ਹੈ । ਇਹ ਜਾਣਕਾਰੀ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੀਤੀ । ਇਹੋ ਜਾਣਕਾਰੀ ਪਹਿਲਾਂ ਵੀ 6 ਦਸੰਬਰ ਨੂੰ ਦਿੱਤੀ ਸੀ ।
photoਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨ ਅਤੇ ਸਾਡੀ ਸਰਕਾਰ ਦਾ ਮਾਮਲਾ ਹੈ । ਕਿਸੇ ਨੂੰ ਵੀ ਇਸ ਦੇ ਵਿਚਕਾਰ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਗੱਲਬਾਤ ਕਰਨਗੇ ਅਤੇ ਕੋਈ ਹੱਲ ਲੱਭਣਗੇ,ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸਦਾ ਫਾਇਦਾ ਲੈਣਾ ਚਾਹੁੰਦੇ ਹਨ ਅਤੇ ਉਹ ਉਹ ਬਿਲਕੁਲ ਵੀ ਕਿਸਾਨਾਂ ਬਾਰੇ ਨਹੀਂ ਸੋਚ ਰਹੇ ਹਨ ,ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ ।
photoਦੀਪ ਸਿੱਧੂ,ਜੋ ਚੋਣਾਂ ਵੇਲੇ ਮੇਰੇ ਨਾਲ ਸਨ,ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ ਰਹੇ,ਜੋ ਵੀ ਉਹ ਕਹਿ ਰਿਹਾ ਹੈ , ਉਹ ਉਸਦੀ ਇੱਛਾ ਅਨੁਸਾਰ ਕਰ ਰਿਹਾ ਹੈ,ਉਸਦੀ ਕਿਸੇ ਵੀ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ ਹੈ । ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਦੇ ਨਾਲ ਰਹਾਂਗਾ ਸਾਡੀ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਹੀ ਸਿੱਟੇ ‘ਤੇ ਪਹੁੰਚੇਗੀ ।