ਮੋਦੀ ਸਰਕਾਰ ਦੇ ਫ਼ਿਰਕੂ ਅਨਸਰਾਂ ਦੇ ਸੌੜੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ -ਉਗਰਾਹਾਂ
Published : Jan 26, 2021, 11:02 pm IST
Updated : Jan 26, 2021, 11:02 pm IST
SHARE ARTICLE
Joginder singh
Joginder singh

-ਸੰਘਰਸ਼ ਦਾ ਧਰਮ ਨਿਰਪੱਖ ਤੇ ਜਮਹੂਰੀ ਕਿਰਦਾਰ ਸਲਾਮਤ ਰੱਖਣ ਲਈ ਜ਼ੋਰਦਾਰ ਯਤਨ ਜੁਟਾਉਣ ਦੀ ਲੋੜ ਹੈ

ਨਵੀਂ ਦਿੱਲ਼ੀ : ਬੀ ਕੇ ਯੂ ਏਕਤਾ (ਉਗਰਾਹਾਂ) ਨੇ ਅੱਜ ਦਿੱਲੀ ਅੰਦਰ ਮੋਦੀ ਹਕੂਮਤ ਵੱਲੋਂ ਕਿਸਾਨਾਂ 'ਤੇ ਜਬਰ ਕਰਨ ਤੇ ਯੂ ਪੀ ਦੇ ਨੌਜਵਾਨ  ਸ਼ਹੀਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਨਾਲ ਹੀ ਕਿਸਾਨਾਂ ਨੂੰ ਫ਼ਿਰਕੂ ਤੱਤਾਂ ਤੋਂ ਸੁਚੇਤ ਰਹਿਣ ਤੇ ਉਨ੍ਹਾਂ ਦੇ ਪਾਟਕ-ਪਾਊ ਮਨਸੂਬਿਆਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਸੁਣਵਾਈ ਕਰਦਿਆਂ ਕਿਹਾ ਕਿ ਅੱਜ ਦੀਆਂ ਘਟਨਾਵਾਂ ਕਿਸਾਨਾਂ ਅੰਦਰ ਫੈਲ ਰਹੇ ਤਿੱਖੇ ਰੋਹ ਵੱਲ ਸੰਕੇਤ ਕਰਦੀਆਂ ਹਨ ਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੋਂ ਮੁਨਕਰ ਹੋ ਕੇ ਇਸ ਰੋਹ ਨੂੰ ਵਿਸਫੋਟਕ ਹੋਣ ਵੱਲ ਧੱਕ ਰਹੀ ਹੈ। 

farmer tractor pradefarmer tractor pradeਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਮਿੱਥੇ ਅਨੁਸਾਰ ਅੱਜ ਦੇ ਰੋਸ ਮਾਰਚ ਨੂੰ ਅਨੁਸ਼ਾਸਨਬੱਧ ਤਰੀਕੇ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ 'ਤੇ ਰੋਸ ਮਾਰਚ ਕਰਨਾ ਲੋਕਾਂ ਦਾ ਬੁਨਿਆਦੀ ਜਮਹੂਰੀ ਹੱਕ ਹੈ ਤੇ ਮੋਦੀ ਹਕੂਮਤ ਇਸ ਹੱਕ ਨੂੰ ਕੁਚਲਣ ਲਈ ਕੋਈ ਨਾ ਕੋਈ ਬਹਾਨਾ ਤਲਾਸ਼ਦੀ ਆ ਰਹੀ ਹੈ। 

DELHI POLICEDELHI POLICEਅੱਜ ਲੋਕਾਂ ਨੇ ਆਪਣਾ ਇਹ ਹੱਕ ਬੁਲੰਦ ਕੀਤਾ ਹੈ। ਉਨ੍ਹਾਂ ਨਾਲ ਹੀ ਫ਼ਿਰਕੂ ਤੱਤਾਂ ਵੱਲੋਂ ਅੰਦੋਲਨ ਨੂੰ ਲੀਹੋਂ ਲਾਹੁਣ ਤੇ ਆਪਣੇ ਸੌੜੇ ਮੰਤਵਾਂ ਲਈ ਵਰਤਣ ਦੇ ਮਨਸੂਬਿਆਂ ਦੀ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਾਨ ਮੰਗਾਂ ਲਈ ਲਡ਼ਿਆ ਜਾ ਰਿਹਾ ਸੰਘਰਸ਼ ਹੈ ਜਿਸ ਨੂੰ ਸਮਾਜ ਦੇ ਸਭ ਧਰਮਾਂ-ਜਾਤਾਂ ਦੇ ਲੋਕ ਸਮਰਥਨ ਦੇ ਰਹੇ ਹਨ। ਇਸ ਅੰਦੋਲਨ ਨੂੰ ਧਰਮ ਆਧਾਰਤ ਰਾਜ ਬਣਾਉਣ ਦੇ ਮਕਸਦਾਂ ਲਈ ਵਰਤਣ ਦੀ ਇਜਾਜ਼ਤ ਕਦਾਚਿਤ ਨਹੀਂ ਦਿੱਤੀ ਜਾ ਸਕਦੀ।

  PM Modi at the National War Memorial PM Modi at the National War Memorialਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਅਨੁਸ਼ਾਸਨਬੱਧ ਕੀਤੇ ਮਾਰਚ ਨੇ ਦੁਨੀਆ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਤਾਂਘ ਨੂੰ ਦਰਸਾਇਆ ਹੈ ਤੇ ਮੋਦੀ ਸਰਕਾਰ ਦੇ ਗ਼ੈਰ ਜਮਹੂਰੀ ਰਵੱਈਏ ਨੂੰ ਉਘਾਡ਼ਿਆ ਹੈ।ਅੱਜ ਦੇ ਮਾਰਚ ਦਾ  ਸੰਦੇਸ਼ ਹੋਰ ਵਧੇਰੇ ਜ਼ੋਰਦਾਰ ਬਣਨਾ ਸੀ ਜੇਕਰ ਇਸਨੂੰ  ਫ਼ਿਰਕੂ ਮੁੱਦਿਆਂ ਤੋਂ ਮੁਕਤ ਰੱਖਿਆ ਜਾਂਦਾ। ਧਰਮ ਆਧਾਰਿਤ ਰਾਜ ਦੇ ਝੰਡੇ ਝੁਲਾਉਣ ਦੀ ਕਾਰਵਾਈ ਨੇ ਹਕੂਮਤ ਨੂੰ ਅੰਦੋਲਨ ਖ਼ਿਲਾਫ਼ ਪ੍ਰਚਾਰ ਕਰਨ ਲਈ ਇਕ ਮੌਕਾ ਮੁਹੱਈਆ ਕਰਵਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸੰਘਰਸ਼ ਦਾ ਧਰਮ ਨਿਰਪੱਖ ਤੇ ਜਮਹੂਰੀ ਕਿਰਦਾਰ ਸਲਾਮਤ ਰੱਖਣ ਲਈ ਜ਼ੋਰਦਾਰ ਯਤਨ ਜੁਟਾਉਣ ਦੀ ਲੋੜ ਹੈ ਤੇ ਅਜਿਹੇ ਅਨਸਰਾਂ ਨੂੰ ਸੰਘਰਸ਼ ਵਿੱਚੋਂ ਖਦੇੜਿਆ ਜਾਣਾ ਚਾਹੀਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement