
ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਤੋੜਿਆ ਤੇ ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਹੈ।
ਨਵੀਂ ਦਿੱਲੀ- ਅੱਜ ਪੂਰੇ ਦੇਸ਼ ਭਰ 'ਚ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ 'ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟ੍ਰੈਕਟਰ ਮਾਰਚ ਵੀ ਕੱਢ ਰਹੇ ਹਨ। ਇਸ ਮੌਕੇ ਕਿਸਾਨਾਂ ਦਾ ਵੱਡਾ ਕਾਫਲਾ ਟਰੈਕਟਰ ਮਾਰਚ ਲਈ ਦਿੱਲੀ ਵੱਲ ਨੂੰ ਤੁਰ ਪਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੇ ਸਿੰਘੂ, ਟੀਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਜੁਟੇ ਹੋਏ ਹਨ। ਰਾਜਧਾਨੀ ਦੇ ਬਾਰਡਰਾਂ ‘ਤੇ ਟਰੈਕਟਰ ਹੀ ਟਰੈਕਟਰ ਦਿਖਾਈ ਦੇ ਰਹੇ ਹਨ।
#WATCH Police use tear gas on farmers who have arrived at Delhi's Sanjay Gandhi Transport Nagar from Singhu border#Delhi pic.twitter.com/fPriKAGvf9
— ANI (@ANI) January 26, 2021
ਕਿਸਾਨਾਂ ਦੀ ਟਰੈਕਟਰ ਪਰੇਡ ਦੇ ਮੱਦੇਨਜ਼ਰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ। ਅੱਜ ਸਭ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦਿੱਲੀ-ਹਰਿਆਣਾ ਟੀਕਰੀ ਬਾਰਡਰ ‘ਤੇ ਪੁਲਿਸ ਬੈਰੀਕੇਡਿੰਗ ਤੋੜ ਦਿੱਤੀ ਅਤੇ ਦਿੱਲੀ ਵੱਲ ਕੂਚ ਕੀਤਾ। ਇਸ ਤੋਂ ਇਲ਼ਾਵਾ ਸਿੰਘੂ ਬਾਰਡਰ ‘ਤੇ ਵੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਏ ਗਏ। ਅਕਸ਼ਰਧਾਮ ਤੋਂ ਪਹਿਲਾਂ ਐਨਐਚ 24 'ਤੇ, ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਕੁਝ ਕਿਸਾਨ ਸਮੂਹਾਂ ਨੇ ਟਰੈਕਟਰਾਂ ਨਾਲ ਤੋੜ ਦਿੱਤਾ ਤੇ ਇਸ ਤੋਂ ਬਾਅਦ ਹੀ ਦਿੱਲੀ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਅੱਥਰੂ ਗੈਸ ਛੱਡੇ ਅਤੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ।
delhi police
ਕਿਸਾਨਾਂ ਦੀ ਟਰੈਕਟਰ ਪਰੇਡ ਦੇ ਚਲਦਿਆਂ ਦਿੱਲੀ ਵਿਚ ਮੁਕਰਬਾ ਚੌਂਕ ਤੋਂ ਰਾਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਹਟਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਦੱਸ ਦੇਈਏ ਕਿ ਇਹ ਰੈਲੀ ਸਿੰਘੂ ਸਰਹੱਦ ਤੋਂ ਕਿਸਾਨਾਂ ਦੀ ਟਰੈਕਟਰ ਰੈਲੀ ਇਥੇ ਪਹੁੰਚੀ ਹੈ।