ਲਗਾਤਾਰ ਚਾਰ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੀ-ਕਿਹੜੀ ਤਰੀਕ ਨੂੰ ਹੋਵੇਗੀ ਬੈਂਕਾਂ ’ਚ ਛੁੱਟੀ
Published : Jan 26, 2023, 5:22 pm IST
Updated : Jan 26, 2023, 5:45 pm IST
SHARE ARTICLE
Banks will be closed for four days in a row, know on which dates there will be holidays in banks
Banks will be closed for four days in a row, know on which dates there will be holidays in banks

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ

 

ਨਵੀਂ ਦਿੱਲੀ : ਲਗਾਤਾਰ 4 ਦਿਨ ਬੈਂਕ ਬੰਦ ਰਹਿਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਬਜਟ ਤੋਂ ਠੀਕ ਪਹਿਲਾਂ ਬੈਂਕ ਲਗਾਤਾਰ ਚਾਰ ਦਿਨ ਬੰਦ ਰਹਿਣਗੇ। ਬੈਂਕ ਯੂਨੀਅਨ ਨੇ 30 ਅਤੇ 31 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਬਜਟ ਤੋਂ ਪਹਿਲਾਂ ਬੈਂਕ ਕਰਮਚਾਰੀ ਹੜਤਾਲ 'ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਅਤੇ ਐਤਵਾਰ ਯਾਨੀ ਕਿ 28-29 ਜਨਵਰੀ ਨੂੰ ਬੈਂਕ ਬੰਦ ਰਹਿਣਗੇ, 1 ਫਰਬਰੀ ਨੂੰ ਪੇਸ਼ ਹੋਣ ਵਾਲੇ ਆਮ ਬਜਟ ਤੋਂ ਪਹਿਲਾਂ 28,29,30,31 ਜਨਵਰੀ ਨੂੰ ਬੈਂਕ ਬੰਦ ਰਹਿਣਗੇ।

ਲਗਾਤਾਰ 4 ਦਿਨ ਬੈਂਕ ਬੰਦ ਰਹਿਣ ਕਾਰਨ ਬੈਂਕ ਖਾਤਾ ਧਾਰਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਸਕਦਾ ਹੈ। ਬੈਂਕ ਹੜਤਾਲ ਅਤੇ 2 ਦਿਨਾਂ ਦੀ ਹਫਤਾਵਾਰੀ ਛੁੱਟੀ ਦੇ ਕਾਰਨ, ਤੁਹਾਨੂੰ ਬੈਂਕ ਤੋਂ ਨਕਦੀ ਕਢਵਾਉਣ, ਜਮ੍ਹਾਂ ਕਰਨ, ਚੈੱਕ ਕਲੀਅਰੈਂਸ ਅਤੇ ਡਰਾਫਟ ਬਣਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ATM ਤੋਂ ਨਕਦੀ ਕਢਵਾਉਣ 'ਚ ਵੀ ਦਿੱਕਤ ਆ ਸਕਦੀ ਹੈ। ਹਾਲਾਂਕਿ ਬੈਂਕਾਂ ਦਾ ਕਹਿਣਾ ਹੈ ਕਿ ਉਹ ਇਸ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕ ਰਹੇ ਹਨ।

ਸਭ ਤੋਂ ਪਹਿਲਾਂ 26 ਜਨਵਰੀ ਨੂੰ ਗਣਤੰਤਰ ਦਿਵਸ ਕਾਰਨ ਬੈਂਕ ਬੰਦ ਰਹਿਣਗੇ। ਬੈਂਕ 27 ਜਨਵਰੀ ਨੂੰ ਵੀ ਆਮ ਵਾਂਗ ਕੰਮ ਕਰਦੇ ਰਹਿਣਗੇ। 28 ਜਨਵਰੀ ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਹੈ, ਜਿਸ ਕਾਰਨ ਬੈਂਕਾਂ 'ਚ ਛੁੱਟੀ ਰਹੇਗੀ। 29 ਜਨਵਰੀ ਨੂੰ ਐਤਵਾਰ ਕਾਰਨ ਬੈਂਕ ਬੰਦ ਰਹਿਣਗੇ। ਬੈਂਕ ਯੂਨੀਅਨ ਨੇ 30 ਅਤੇ 31 ਜਨਵਰੀ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਨੇ ਦੋ ਦਿਨਾਂ ਲਈ ਸਾਰੀਆਂ ਬੈਂਕ ਯੂਨੀਅਨਾਂ ਦੀ ਬੈਂਕ ਹੜਤਾਲ ਦਾ ਸੱਦਾ ਦਿੱਤਾ ਹੈ। ਬੈਂਕ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਹੜਤਾਲ 'ਤੇ ਜਾ ਰਹੇ ਹਨ। ਅਜਿਹੇ ਸਥਿਤੀ ਵਿਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ- ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ 

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਰਕਾਰ ਨਾਲ ਗੱਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਹਾਂ ਪੱਖੀ ਜਵਾਬ ਨਹੀਂ ਮਿਲ ਰਿਹਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਾਂ ਕਿ ਬੈਂਕਿੰਗ ਦਾ ਕੰਮ ਪੰਜ ਦਿਨਾਂ ਲਈ ਕੀਤਾ ਜਾਵੇ। ਪੈਨਸ਼ਨ ਸਮੀਖਿਆ ਨੂੰ ਅਪਡੇਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਮੰਗ ਹੈ ਕਿ ਐਨਪੀਐਸ ਨੂੰ ਖ਼ਤਮ ਕੀਤਾ ਜਾਵੇ। ਤਨਖ਼ਾਹ ਵਾਧੇ ਦੀ ਗੱਲ ਲੰਮੇ ਸਮੇਂ ਤੋਂ ਲਟਕ ਰਹੀ ਹੈ। ਬੈਂਕਾਂ ਵਿੱਚ ਸਾਰੇ ਕੈਂਡਰਾਂ 'ਤੇ ਭਰਤੀ ਬੰਦ ਕਰ ਦਿੱਤੀ ਗਈ ਹੈ, ਜਿਸ ਦੀ ਅਸੀਂ ਮੰਗ ਕਰ ਰਹੇ ਹਾਂ।
 

Tags: banks, holiday

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement