ਐਨ.ਆਈ.ਏ. ਅਤੇ ਬੀ.ਐਸ.ਐਫ਼. ਵਿੱਚ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਹੋਣ ਦਾ ਮਾਣ ਵੀ ਪ੍ਰਾਪਤ ਹੈ
ਸ਼ਿਮਲਾ - ਹਿਮਾਚਲ ਪ੍ਰਦੇਸ਼ ਦੀ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਸਤਵੰਤ ਅਟਵਾਲ ਤ੍ਰਿਵੇਦੀ ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।
ਤ੍ਰਿਵੇਦੀ 1996 ਬੈਚ ਦੀ ਅਧਿਕਾਰੀ ਹਨ, ਜੋ ਵਰਤਮਾਨ ਵਿੱਚ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਵਜੋਂ ਤਾਇਨਾਤ ਹਨ।
ਉਨ੍ਹਾਂ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਵਿੱਚ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਹੋਣ ਦਾ ਮਾਣ ਵੀ ਪ੍ਰਾਪਤ ਹੈ ਅਤੇ ਉਨ੍ਹਾਂ ਨੂੰ ਫ਼ੋਰਸ ਦੀਆਂ ਔਰਤਾਂ ਨਾਲ ਜੁੜੇ ਮੁੱਦਿਆਂ 'ਤੇ ਅਵਾਜ਼ ਚੁੱਕਣ ਲਈ ਜਾਣਿਆ ਜਾਂਦਾ ਹੈ।
ਬੁੱਧਵਾਰ ਨੂੰ ਜਾਰੀ ਇੱਕ ਬਿਆਨ ਅਨੁਸਾਰ, ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਚਾਰ ਕਰਮਚਾਰੀਆਂ, ਉਪ-ਪੁਲਿਸ ਕਪਤਾਨ ਰਾਹੁਲ ਸ਼ਰਮਾ, ਸਹਾਇਕ ਕਮਾਂਡੈਂਟ ਜਤਿੰਦਰ ਸਿੰਘ, ਸਬ-ਇੰਸਪੈਕਟਰ ਇੰਦਰ ਦੱਤ ਅਤੇ ਹੈੱਡ ਕਾਂਸਟੇਬਲ ਸੁਸ਼ੀਲ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ ਹੈ।
ਪੁਲਿਸ ਡਾਇਰੈਕਟਰ ਜਨਰਲ ਸੰਜੇ ਕੁੰਡੂ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ।