ਹਫ਼ਤੇ ਵਿੱਚ 5 ਦਿਨਾਂ ਦੇ ਕੰਮ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ
ਨਵੀਂ ਦਿੱਲੀ: ਬੈਂਕ ਯੂਨੀਅਨਾਂ ਵੱਲੋਂ ਭਲਕੇ 27 ਜਨਵਰੀ ਨੂੰ ਹੜਤਾਲ ਦਾ ਫੈਸਲਾ ਕੀਤਾ ਗਿਆ ਹੈ। ਇਸ ਹੜਤਾਲ ਦੌਰਾਨ ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਨੇ 5 ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਪਾਉਣ ਲਈ 27 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ 23 ਜਨਵਰੀ ਨੂੰ ਮੁੱਖ ਕਿਰਤ ਕਮਿਸ਼ਨਰ ਨਾਲ ਮੀਟਿੰਗ ਹੋਈ ਸੀ ਹੋਈ ਤੇ ਇਸ ਮੀਟਿੰਗ ਦੇ ਬੇਨਤੀਜਾ ਰਹਿਣ ਕਾਰਨ ਯੂ.ਐਫ.ਬੀ.ਯੂ. ਵਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 24 ਤੋਂ 26 ਜਨਵਰੀ ਤਕ ਬੈਂਕ ਬੰਦ ਰਹੇ ਸਨ। ਲੋਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਕੰਮ ਕਾਜ ਮੰਗਲਵਾਰ ਨੂੰ ਹੋਣਗੇ, ਪਰ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਵਿੱਚ ਵਿਘਨ ਪਵੇਗਾ।
