ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ : ਦੇਸ਼ ਅੱਜ ਆਪਣਾ 77ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ । ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤਵਯ ਪਥ ਪਰੇਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ । ਪਰੇਡ ਦੌਰਾਨ ਰਾਸ਼ਟਰੀ ਗੀਤ ਵਜਾਇਆ ਗਿਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ । ਇਸ ਤੋਂ ਬਾਅਦ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਸਨਮਾਨਿਤ ਕੀਤਾ ਗਿਆ।
ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ, ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ।
