
ਨਵੀਂ ਦਿੱਲੀ : ਪਾਕਿਸਤਾਨ ਮਕਬੂਜ਼ਾ ਕਸ਼ਮੀਰ 'ਚ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਅੱਤਵਾਦੀ...
ਨਵੀਂ ਦਿੱਲੀ : ਪਾਕਿਸਤਾਨ ਮਕਬੂਜ਼ਾ ਕਸ਼ਮੀਰ 'ਚ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ 'ਤੇ ਭਾਰਤੀ ਹਵਾਈ ਫ਼ੌਜ ਦੇ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਵਿਰੋਧੀ ਪਾਰਟੀਆਂ ਇਮਰਾਨ ਖ਼ਾਨ ਦੀ ਸਰਕਾਰ ਨੂੰ ਕਰੜੇ ਹੱਥੀਂ ਲੈ ਰਹੀਆਂ ਹਨ, ਉੱਥੇ ਹੀ ਭਾਰਤ 'ਚ ਵਿਰੋਧੀ ਪਾਰਟੀਆਂ ਨੇ ਇੱਕਜੁਟਤਾ ਦਾ ਸੁਨੇਹਾ ਦਿੱਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰਨ ਸੂਬੇ ਦੇ ਮੰਗ ਲਈ ਆਪਣੀ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ।
In view of prevailing Indo Pak situation, I am postponing my upwas for full statehood of Delhi. We all stand as one nation today.
— Arvind Kejriwal (@ArvindKejriwal) February 26, 2019
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਭਾਰਤ-ਪਾਕਿ ਵਿਚਕਾਰ ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਉਹ ਆਪਣੀ ਭੁੱਖ ਹੜਤਾਲ ਮੁਲਤਵੀ ਕਰ ਰਹੇ ਹਨ ਅਤੇ ਇਸ ਸਮੇਂ ਉਹ ਦੇਸ਼ ਨਾਲ ਖੜੇ ਹਨ।"
ਇਸ ਤੋਂ ਪਹਿਲਾਂ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦਿਵਾਉਣ ਲਈ ਅਰਵਿੰਦ ਕੇਜਰੀਵਾਰ ਨੇ 1 ਮਾਰਚ ਨੂੰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਸੀ।