
ਅਯੋਧਿਆ ਮਾਮਲੇ ਦੀ ਸੁਣਵਾਈ ਅੱਜ, ਅਦਾਲਤ ਨੇ ਸਵਾਮੀ ਨੂੰ ਹਾਜ਼ਰ ਹੋਣ ਲਈ ਕਿਹਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੁਬਰਾਮਨੀਅਮ ਸਵਾਮੀ ਨੇ ਅਯੋਧਿਆ 'ਚ ਵਿਵਾਦਤ ਰਾਮ ਮੰਦਰ 'ਚ ਪੂਜਾ ਦੇ ਅਪਣੇ ਮੁਢਲੇ ਅਧਿਕਾਰ 'ਤੇ ਅਮਲ ਲਈ ਦਾਇਰ ਅਪੀਲ 'ਤੇ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਪਾਈ ਹੈ। ਅਦਾਲਤ ਨੇ ਸਵਾਮੀ ਨੂੰ ਕਿਹਾ ਕਿ ਉਹ ਅਯੋਧਿਆ ਮਾਮਲੇ ਦੀ ਸੁਣਵਾਈ ਦੌਰਾਨ ਮੰਗਲਵਾਰ ਨੂੰ ਹਾਜ਼ਰ ਰਹਿਣ।
ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੂੰ ਸਵਾਮੀ ਨੇ ਅਪੀਲ ਕੀਤੀ ਕਿ ਉਨ੍ਹਾਂ ਦੀ ਅਪੀਲ 'ਤੇ ਵੱਖ ਤੋਂ ਸੁਣਵਾਈ ਕੀਤੀ ਜਾਵੇ। ਸਿਖਰਲੀ ਅਦਾਲਤ ਨੇ ਪਿਛਲੇ ਸਾਲ ਸਵਾਮੀ ਨੂੰ ਅਯੋਧਿਆ ਜ਼ਮੀਨੀ ਵਿਵਾਦ ਮਾਮਲੇ 'ਚ ਦਖ਼ਲਅੰਦਾਜ਼ੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਸੀ ਅਤੇ ਸਪੱਸ਼ਟ ਕੀਤਾ ਸੀ ਕਿ ਮੂਲ ਧਿਰਾਂ ਤੋਂ ਇਲਾਵਾ ਕਿਸੇ ਹੋਰ ਨੂੰ ਇਸ 'ਚ ਪੱਖ ਰੱਖਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। (ਪੀਟੀਆਈ)